Lal Chand Kataruchak

ਝੋਨੇ ਦੀ ਖਰੀਦ ਲਈ 66679 ਕਿਸਾਨਾਂ ਨੂੰ 1646.47 ਕਰੋੜ ਰੁਪਏ ਦੀ ਕੀਤੀ ਅਦਾਇਗੀ: ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ, 07 ਅਕਤੂਬਰ 2025: ਪੰਜਾਬ ਸਰਕਾਰ ਮੁਤਾਬਕ ਮੌਜੂਦਾ ਸਾਉਣੀ ਮੰਡੀਕਰਨ ਸੀਜ਼ਨ ਦੌਰਾਨ ਕੱਲ੍ਹ ਦੇਰ ਸ਼ਾਮ ਤੱਕ ਪੰਜਾਬ ਦੀਆਂ ਮੰਡੀਆਂ ‘ਚ ਕੁੱਲ 824732.78 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਅਤੇ ਇਸ ‘ਚੋਂ 772965.23 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ, ਜੋ ਕਿ ਕੁੱਲ ਉਪਜ ਦਾ 93 ਫ਼ੀਸਦ ਬਣਦੀ ਹੈ।

ਸਰਕਾਰੀ ਏਜੰਸੀਆਂ ਨੇ 770241.58 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਹੈ ਅਤੇ ਪਨਗ੍ਰੇਨ (ਪੰਜਾਬ ਰਾਜ ਅਨਾਜ ਖਰੀਦ ਨਿਗਮ ਲਿਮਟਿਡ) ਹੁਣ ਤੱਕ 323992.64 ਮੀਟਰਕ ਟਨ ਖਰੀਦ ਨਾਲ ਸਰਕਾਰੀ ਏਜੰਸੀਆਂ ‘ਚੋਂ ਮੋਹਰੀ ਰਿਹਾ ਹੈ। ਇਸਦੇ ਨਾਲ ਮੌਜੂਦਾ ਸਾਉਣੀ ਮੰਡੀਕਰਨ ਸੀਜ਼ਨ ‘ਚ ਹੁਣ ਤੱਕ 66679 ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ (MSP) ਦਾ ਲਾਭ ਮਿਲਿਆ ਹੈ। ਹੁਣ ਤੱਕ ਕਿਸਾਨਾਂ ਦੇ ਖਾਤਿਆਂ ‘ਚ 1646.47 ਕਰੋੜ ਰੁਪਏ ਜਮ੍ਹਾਂ ਕੀਤੇ ਜਾ ਚੁੱਕੇ ਹਨ।

ਖੁਰਾਕ, ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਅਕਤੂਬਰ ਮਹੀਨੇ ਲਈ 27000 ਕਰੋੜ ਰੁਪਏ ਅਤੇ ਸਤੰਬਰ ਲਈ 15000 ਕਰੋੜ ਰੁਪਏ ਦੀ ਨਕਦ ਕਰਜ਼ਾ ਸੀਮਾ (ਸੀਸੀਐਲ) ਹਾਸਲ ਕਰ ਲਈ ਹੈ। ਅਧਿਕਾਰੀਆਂ ਨੂੰ ਮੰਡੀਆਂ ‘ਚ ਬਾਰਦਾਨਾ, ਡਾਕਟਰੀ ਸਹੂਲਤਾਂ ਅਤੇ ਸਫ਼ਾਈ ਦੇ ਢੁਕਵੇਂ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ |

Read More: ਹਰਿਆਣਾ ਦੀਆਂ ਮੰਡੀਆਂ ‘ਚ ਹੁਣ ਤੱਕ 720025.68 ਮੀਟ੍ਰਿਕ ਟਨ ਝੋਨੇ ਦੀ ਖਰੀਦ

Scroll to Top