ਚੰਡੀਗੜ੍ਹ, 12 ਅਗਸਤ 2024: ਪੰਜਾਬ ਦੇ ਰਾਜਪਾਲ (Governor of Punjab) ਦੇ ਹੁਕਮਾਂ ਅਨੁਸਾਰ ਮਿਤੀ 9 ਅਗਸਤ, 2024 ਨੂੰ ਸੋਲ੍ਹਵੀਂ ਪੰਜਾਬ ਵਿਧਾਨ ਸਭਾ ਦੇ ਛੇਵੇਂ ਬਜਟ ਇਜਲਾਸ (Budget session) ਦਾ ਉਠਾਣ ਕਰ ਦਿੱਤਾ ਹੈ, ਜਿਸ ਨੂੰ 12 ਮਾਰਚ, 2024 ਨੂੰ ਸਮਾਪਤ ਹੋਈ ਬੈਠਕ ਉਪਰੰਤ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਸੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਦੇ ਰਾਜਪਾਲ ਵੱਲੋਂ ਭਾਰਤ ਦੇ ਅਨੁਛੇਦ 174 ਦੀ ਕਲਾਜ਼ (2) ਦੀ ਸਬ-ਕਲਾਜ਼ (ੳ) ਅਨੁਸਾਰ ਸੌਂਪੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਸੈਸ਼ਨ ਦੀ ਸਮਾਪਤੀ ਕੀਤੀ ਹੈ।