Government Schools

Government Schools: ਪੰਜਾਬ ‘ਚ ਇਨ੍ਹਾਂ 7 ਸਰਕਾਰੀ ਸਕੂਲਾਂ ਦੇ ਨਾਂ ਅਜ਼ਾਦੀ ਘੁਲਾਟੀਆਂ ਤੇ ਸ਼ਹੀਦ ਸੈਨਿਕਾਂ ਦੇ ਨਾਂ ‘ਤੇ ਰੱਖੇ

ਚੰਡੀਗੜ੍ਹ, 13 ਜੁਲਾਈ 2024: ਪੰਜਾਬ ਸਰਕਾਰ ਨੇ ਸੂਬੇ ਦੇ 7 ਸਰਕਾਰੀ ਸਕੂਲਾਂ (Government Schools) ਦੇ ਨਾਮ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੇ ਨਾਂ ‘ਤੇ ਰੱਖੇ ਗਏ ਹਨ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਅਜ਼ਾਦੀ ਘੁਲਾਟੀਆਂ ਤੇ ਸ਼ਹੀਦ ਸੈਨਿਕਾਂ ਨੂੰ ਸਨਮਾਨ ਦੇਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਨ੍ਹਾਂ ਦੇਸ਼ ਭਗਤ ਸਖ਼ਸ਼ੀਅਤਾਂ ਤੋਂ ਜਾਣੂ ਕਰਵਾਉਣ ਲਈ ਇਹ ਫੈਸਲਾ ਲਿਆ ਗਿਆ ਹੈ |

ਇਨ੍ਹਾਂ ‘ਚ ਬਰਨਾਲਾ ਜ਼ਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਛੰਨਾ ਗੁਲਾਬ ਸਿੰਘ ਦਾ ਨਾਂ ਬਦਲ ਕੇ ਸੁਤੰਤਰਤਾ ਸੰਗਰਾਮੀ ਦਰਬਾਰਾ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਛੰਨਾ ਗੁਲਾਬ ਸਿੰਘ ਰੱਖਿਆ ਗਿਆ ਹੈ |

ਦੂਜਾ, ਸਰਕਾਰੀ ਪ੍ਰਾਇਮਰੀ ਸਕੂਲ ਜੁਮਲਾ ਮਾਲਕਾਨ ਦਾ ਨਾਂ ਬਦਲ ਕੇ ਸੁਤੰਤਰਤਾ ਸੰਗਰਾਮੀ ਲਾਭ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਜੁਮਲਾ ਮਾਲਕਾਨ ਰੱਖਿਆ ਗਿਆ ਹੈ |

ਤੀਜਾ, ਮਾਨਸਾ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰ੍ਹੇ ਦਾ ਨਾਂ ਬਦਲ ਕੇ ਸੁਤੰਤਰਤਾ ਸੰਗਰਾਮੀ ਸੇਵਾ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰ੍ਹੇ ਰੱਖਿਆ ਗਿਆ ਹੈ |

ਚੌਥਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਬੁਢਲਾਡਾ ਦਾ ਨਾਮ ਸੁਤੰਤਰਤਾ ਸੰਗਰਾਮੀ ਸ਼ਾਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਬੁਢਲਾਡਾ ਰੱਖਿਆ ਗਿਆ ਹੈ |

ਪੰਜਵਾਂ, ਲੁਧਿਆਣਾ ਜ਼ਿਲ੍ਹੇ ਦੇ ਸਰਕਾਰੀ (ਕੰਨਿਆ) ਸੀਨੀਅਰ ਸੈਕੰਡਰੀ ਸਕੂਲ ਸਵੱਦੀ ਕਲਾਂ ਦਾ ਨਾਂ ਸੁਤੰਤਰਤਾ ਸੰਗਰਾਮੀ ਬੀਰ ਸਿੰਘ ਸਰਕਾਰੀ (ਕੰਨਿਆ) ਸੀਨੀਅਰ ਸੈਕੰਡਰੀ ਸਕੂਲ ਸਵੱਦੀ ਕਲਾਂ ਰੱਖਿਆ ਗਿਆ ਹੈ |

ਛੇਵਾਂ, ਸਰਕਾਰੀ ਪ੍ਰਾਇਮਰੀ ਸਕੂਲ (Government Schools)  ਝੋਰੜਾਂ ਦਾ ਨਾਮ ਸ਼ਹੀਦ ਏ.ਐਸ.ਆਈ.ਗੁਰਮੁੱਖ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਝੋਰੜਾਂ ਰੱਖਿਆ ਗਿਆ ਹੈ ਅਤੇ ਸੱਤਵਾਂ ਸਕੂਲ ਆਫ਼ ਐਮੀਨੈਸ ਮੋਰਿੰਡਾ ਦਾ ਨਾਂ ਬਦਲ ਕੇ ਸ਼ਹੀਦ ਸੂਬੇਦਾਰ ਮੇਵਾ ਸਿੰਘ ਸਕੂਲ ਆਫ਼ ਐਮੀਨੈਸ ਮੋਰਿੰਡਾ ਰੱਖਿਆ ਗਿਆ ਹੈ |

Scroll to Top