Kapurthala Central Jail

ਕਪੂਰਥਲਾ ਕੇਂਦਰੀ ਜੇਲ੍ਹ ‘ਚੋਂ ਤਲਾਸ਼ੀ ਦੌਰਾਨ 7 ਮੋਬਾਈਲ ਫੋਨ, ਸਿਮ ਕਾਰਡ ਤੇ ਬੈਟਰੀਆਂ ਬਰਾਮਦ

ਚੰਡੀਗੜ੍ਹ 26 ਦਸੰਬਰ 2022: ਪੰਜਾਬ ਦੀਆਂ ਜੇਲ੍ਹਾਂ ਵਿੱਚੋਂ ਅਕਸਰ ਹੀ ਮੋਬਾਈਲ ਫੋਨ ਅਤੇ ਹੋਰ ਚੀਜ਼ਾਂ ਬਰਾਮਦ ਹੋਣ ਮਾਮਲੇ ਸਾਹਮਣੇ ਆਉਂਦੇ ਹਨ । ਦੂਜੇ ਪਾਸੇ ਪੰਜਾਬ ਸਰਕਾਰ ਵੱਲੋਂ ਇਹ ਦਾਅਵੇ ਕੀਤੇ ਜਾਂਦੇ ਹਨ ਕਿ ਪੰਜਾਬ ਦੀਆਂ ਜੇਲ੍ਹਾਂ ਵਿੱਚ ਪਹਿਲਾਂ ਨਾਲੋਂ ਜ਼ਿਆਦਾ ਸਖ਼ਤੀ ਕੀਤੀ ਗਈ ਹੈ | ਇਸ ਵਿਚਾਲੇ ਅਜਿਹਾ ਇੱਕ ਹੋਰ ਮਾਮਲਾ ਕਪੂਰਥਲਾ ਤੋਂ ਸਾਹਮਣੇ ਆਇਆ ਹੈ |

ਜਿੱਥੇ ਕਪੂਰਥਲਾ ਦੀ ਕੇਂਦਰੀ ਜੇਲ੍ਹ (Kapurthala Central Jail) ਵਿੱਚੋਂ ਵਿੱਚ ਬੈਰਕਾਂ ਦੀ ਤਲਾਸ਼ੀ ਦੌਰਾਨ ਇੱਕ ਵਾਰ ਫਿਰ ਮੋਬਾਈਲ ਫੋਨ, ਸਿਮ ਕਾਰਡ ਆਦਿ ਸਮਾਨ ਬਰਾਮਦ ਹੋਇਆ ਹੈ। ਇਹ ਬਰਾਮਦਗੀ ਜੇਲ੍ਹ ਪ੍ਰਸ਼ਾਸਨ ਵੱਲੋਂ ਕੀਤੀ ਗਈ ਅਚਨਚੇਤ ਤਲਾਸ਼ੀ ਦੌਰਾਨ ਕੀਤੀ ਗਈ ਹੈ, ਜਿਸ ਵਿੱਚ 7 ​​ਮੋਬਾਈਲ ਫ਼ੋਨ, 7 ਸਿਮ ਕਾਰਡ, 7 ਬੈਟਰੀਆਂ, 1 ਚਾਰਜਰ, 1 ਡਾਟਾ ਕੇਬਲ, 1 ਈਅਰ ਫ਼ੋਨ ਆਦਿ ਬਰਾਮਦ ਹੋਇਆ ਹੈ। ਇਸ ਸਬੰਧੀ ਜੇਲ੍ਹ ਪ੍ਰਸ਼ਾਸਨ ਨੇ ਕਪੂਰਥਲਾ ਦੇ ਥਾਣਾ ਕੋਤਵਾਲੀ ਵਿਖੇ ਅੱਠ ਕੈਦੀਆਂ ਤੇ ਹਵਾਲਾਤੀਆਂ ਖ਼ਿਲਾਫ਼ ਧਾਰਾ 52-ਏ ਪ੍ਰਿਜ਼ਨ ਐਕਟ ਤਹਿਤ 4 ਵੱਖ-ਵੱਖ ਕੇਸ ਦਰਜ ਕੀਤੇ ਹਨ |

Scroll to Top