July 2, 2024 7:39 pm
Balasore train accident

ਉੜੀਸਾ ਦੇ ਬਾਲਾਸੋਰ ਰੇਲ ਹਾਦਸੇ ਮਾਮਲੇ ‘ਚ 7 ਅਧਿਕਾਰੀ ਮੁਅੱਤਲ

ਚੰਡੀਗੜ੍ਹ, 12 ਜੁਲਾਈ 2023: ਉੜੀਸਾ ਦੇ ਬਾਲਾਸੋਰ (Balasore) ਵਿੱਚ ਪਿਛਲੇ ਮਹੀਨੇ ਵਾਪਰੇ ਤੀਹਰੇ ਰੇਲ ਹਾਦਸੇ ਦੇ ਸਬੰਧ ਵਿੱਚ ਸੀਬੀਆਈ ਨੇ ਬੁੱਧਵਾਰ ਨੂੰ 7 ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ । ਇਨ੍ਹਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ 3 ਰੇਲਵੇ ਕਰਮਚਾਰੀ ਵੀ ਸ਼ਾਮਲ ਹਨ।ਇਹ ਜਾਣਕਾਰੀ ਦੱਖਣੀ ਪੂਰਬੀ ਰੇਲਵੇ ਦੇ ਜਨਰਲ ਮੈਨੇਜਰ ਅਨਿਲ ਕੁਮਾਰ ਮਿਸ਼ਰਾ ਨੇ ਦਿੱਤੀ ਹੈ। ਜਦੋਂ ਉਨ੍ਹਾਂ ਨੂੰ ਅਧਿਕਾਰੀਆਂ ਦੀ ਮੁਅੱਤਲੀ ਦਾ ਕਾਰਨ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਜੇਕਰ ਇਹ ਅਧਿਕਾਰੀ ਚੌਕਸ ਹੁੰਦੇ ਤਾਂ ਇਹ ਹਾਦਸਾ ਨਾ ਵਾਪਰਦਾ।

7 ਜੁਲਾਈ ਨੂੰ ਸੀਬੀਆਈ ਨੇ ਰੇਲਵੇ ਦੇ ਤਿੰਨ ਮੁਲਾਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਨ੍ਹਾਂ ਵਿੱਚ ਸੀਨੀਅਰ ਸੈਕਸ਼ਨ ਇੰਜੀਨੀਅਰ ਅਰੁਣ ਕੁਮਾਰ ਮੋਹੰਤਾ, ਸੈਕਸ਼ਨ ਇੰਜੀਨੀਅਰ ਮੁਹੰਮਦ ਆਮਿਰ ਖਾਨ ਅਤੇ ਟੈਕਨੀਸ਼ੀਅਨ ਪੱਪੂ ਕੁਮਾਰ ਸ਼ਾਮਲ ਸਨ। ਤਿੰਨੋਂ ਮੁਲਾਜ਼ਮਾਂ ਕਤਲ ਅਤੇ ਸਬੂਤਾਂ ਨੂੰ ਨਸ਼ਟ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ। ਰੇਲ ਹਾਦਸੇ ਵਿੱਚ 293 ਤੋਂ ਵੱਧ ਜਣਿਆਂ ਦੀ ਮੌਤ ਹੋ ਗਈ ਸੀ ਅਤੇ 1000 ਤੋਂ ਵੱਧ ਯਾਤਰੀ ਜ਼ਖਮੀ ਹੋ ਗਏ ਸਨ।