Site icon TheUnmute.com

ਪੰਜਾਬ ‘ਚ 7 ਟ੍ਰੈਵਲ ਏਜੰਟ ਗ੍ਰਿਫ਼ਤਾਰ ਤੇ 24 ਟ੍ਰੈਵਲ ਏਜੰਟਾਂ ਖਿਲਾਫ਼ ਮਾਮਲੇ ਦਰਜ: ਕੁਲਦੀਪ ਸਿੰਘ ਧਾਲੀਵਾਲ

ਟ੍ਰੈਵਲ ਏਜੰਟ

ਚੰਡੀਗੜ੍ਹ, 28 ਫਰਵਰੀ 2025: ਪੰਜਾਬ ਦੇ ਐਨਆਰਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਨੇ ਮੀਡੀਆ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਅਮਰੀਕਾ ਵੱਲੋਂ ਨੌਜਵਾਨ ਨੂੰ ਡਿਪੋਰਟ ਕੀਤੇ ਜਾਣ ਤੋਂ ਬਾਅਦ ਪੰਜਾਬ ਸਰਕਾਰ ਨੇ ਵੱਡੀ ਕਾਰਵਾਈ ਕਰਦਿਆਂ ਹੁਣ ਤੱਕ ਟ੍ਰੈਵਲ ਏਜੰਟਾਂ (Travel Agents) ਵਿਰੁੱਧ 24 ਮਾਮਲੇ ਦਰਜ ਕੀਤੇ ਹਨ।

ਕੁਲਦੀਪ ਸਿੰਘ ਧਾਲੀਵਾਲ ਨੇ ਅੱਗੇ ਦੱਸਿਆ ਕਿ ਕੁੱਲ 7 ਟ੍ਰੈਵਲ ਏਜੰਟਾਂ (Travel Agents) ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਮੰਤਰੀ ਨੇ ਕਿਹਾ ਸਾਡੀਆਂ ਟੀਮਾਂ ਅਜੇ ਵੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਰਹੀਆਂ ਹਨ ਅਤੇ ਉਨ੍ਹਾਂ ਦੀ ਜਾਂਚ ਕਰ ਰਹੀਆਂ ਹਨ। ਛੇਈ ਹੀ ਇਸ ਮਾਮਲੇ ‘ਚ ਹੋਰ ਗ੍ਰਿਫ਼ਤਾਰੀਆਂ ਹੋਣਗੀਆਂ।

ਐਨਆਰਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੰਮ੍ਰਿਤਸਰ ‘ਚ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹੁਣ ਤੱਕ 1274 ਟ੍ਰੈਵਲ ਏਜੰਟਾਂ ਦੇ ਦਫਤਰਾਂ ਦਾ ਨਿਰੀਖਣ ਕੀਤਾ ਹੈ। 1123 ਲਾਇਸੈਂਸਾਂ ਦੀ ਵੀ ਜਾਂਚ ਕੀਤੀ ਹੈ। ਇਸਦੇ ਨਾਲ ਹੀ ਸ਼ੱਕੀਆਂ ਦੀ ਜਾਂਚ ਕੀਤੀ ਗਈ ਅਤੇ ਕੁਝ ਦੇ ਰਿਕਾਰਡ ਵੀ ਜ਼ਬਤ ਕੀਤੇ ਗਏ।

ਦੂਜੇ ਪਾਸੇ ਪੰਜਾਬ ਦੇ ਐਨਆਰਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਨੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਅਮਰੀਕਾ ਤੋਂ ਡਿਪੋਰਟ ਕੀਤੇ ਭਾਰਤੀਆਂ ਸੰਬੰਧੀ ਜਾਰੀ ਕੀਤੇ ਬਿਆਨ ਦੀ ਸਖ਼ਤ ਨਿੰਦਾ ਕੀਤੀ ਹੈ। ਮੰਤਰੀ ਧਾਲੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਅਮਰੀਕਾ ਤੋਂ ਡਿਪੋਰਟ ਕੀਤੇ ਨੌਜਵਾਨਾਂ ਨੂੰ ਗਲੇ ਲਗਾਏਗੀ।

ਉਨ੍ਹਾਂ ਇਹ ਵੀ ਕਿਹਾ ਕਿ ਵਿਦੇਸ਼ ਮੰਤਰਾਲੇ ਨੂੰ ਇੱਕ ਪੱਤਰ ਲਿਖਿਆ ਹੈ ਜਿਸ ਵਿੱਚ ਇਹ ਜਾਣਕਾਰੀ ਮੰਗੀ ਗਈ ਹੈ ਕਿ ਅਮਰੀਕਾ ਤੋਂ ਡਿਪੋਰਟ ਕੀਤੇ ਜਾਣ ਤੋਂ ਬਾਅਦ ਪਨਾਮਾ ‘ਚ ਕਿੰਨੇ ਭਾਰਤੀ ਰਹਿ ਰਹੇ ਹਨ ਅਤੇ ਉਨ੍ਹਾਂ ‘ਚੋਂ ਕਿੰਨੇ ਪੰਜਾਬੀ ਹਨ। ਉਨ੍ਹਾਂ ਕਿਹਾ ਕਿ ਪਨਾਮਾ ‘ਚ ਰਹਿਣ ਵਾਲੇ ਪੰਜਾਬੀਆਂ ਨੂੰ ਹਰ ਤਰ੍ਹਾਂ ਦੀ ਮੱਦਦ ਮੁਹੱਈਆ ਕਰਵਾਈ ਜਾਵੇਗੀ।

Read More: ਵਿਦੇਸ਼ ਜਾਣ ਲਈ ਡੌਂਕੀ ਵਾਲਾ ਰਸਤਾ ਅਪਣਾਉਣਾ ਸਹੀ ਨਹੀਂ: ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ

Exit mobile version