Site icon TheUnmute.com

ਪੰਚਾਇਤੀ ਚੋਣਾਂ ਨੂੰ ਲੈ ਕੇ ਫਾਜ਼ਿਲਕਾ ‘ਚ 700 ਪੁਲਿਸ ਮੁਲਾਜ਼ਮ ਤਾਇਨਾਤ

14 ਅਕਤੂਬਰ 2024: ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਪੁਲਿਸ ਅਲਰਟ ਨਜ਼ਰ ਆ ਰਹੀ ਹੈ l ਇਹੀ ਕਾਰਨ ਹੈ ਕਿ ਹੁਣ ਜਿਲ੍ਹੇ ਭਰ ਦੇ ਵਿੱਚ ਕਰੀਬ 700 ਪੁਲਿਸ ਮੁਲਾਜ਼ਮ ਤਾਇਨਾਤ ਕਰ ਦਿੱਤੇ ਗਏ ਹਨ। ਇਹ ਜਾਣਕਾਰੀ ਫਾਜ਼ਿਲਕਾ ਦੇ ਐਸਐਸਪੀ ਵਰਿੰਦਰ ਸਿੰਘ ਬਰਾੜ ਨੇ ਦਿੱਤੀ ਹੈ l ਉਹਨਾਂ ਦੱਸਿਆ ਕਿ ਅੱਜ ਫਾਜ਼ਿਲਕਾ ਸ਼ਹਿਰ ਤੇ ਪਿੰਡਾਂ ਵਿੱਚ ਪੁਲਿਸ ਵੱਲੋਂ ਫਲੈਗ ਮਾਰਚ ਕੱਢਿਆ ਜਾ ਰਿਹਾ ਹੈ, ਤੇ ਸ਼ਰਾਰਤੀ ਅਨਸਰਾਂ ਨੂੰ ਚੇਤਾਵਨੀ ਦਿੱਤੀ ਜਾ ਰਹੀ ਹੈ, ਕਿ ਅਗਰ ਕਿਸੇ ਤਰ੍ਹਾਂ ਦੀ ਕੋਈ ਵੀ ਸ਼ਰਾਰਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

 

Exit mobile version