ਚੰਡੀਗੜ੍ਹ, 20 ਅਗਸਤ 2024: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਜਾਣਕਾਰੀ ਦੱਸਿਆ ਕਿ ਕੀਤੀ ਯਕਮੁਸ਼ਤ ਨਿਪਟਾਰਾ ਸਕੀਮ-3 (OTS-3) ਦਾ ਕੁੱਲ 70,311 ਡੀਲਰਾਂ ਨੇ ਲਾਭ ਚੁੱਕਿਆ ਹੈ ਅਤੇ ਸਰਕਾਰੀ ਖਜ਼ਾਨੇ ‘ਚ 164.35 ਕਰੋੜ ਰੁਪਏ ਪ੍ਰਾਪਤ ਹੋਏ ਹਨ | ਉਨ੍ਹਾਂ ਕਿਹਾ ਕਿ ਵਿਰਾਸਤੀ ਟੈਕਸ ਮਾਮਲਿਆਂ ਨੂੰ ਘਟਾਉਣ ਅਤੇ ਸੁਚਾਰੂ ਬਣਾਉਣ ਲਈ ਪੰਜਾਬ ਸਰਕਾਰ ਨੇ ਨਵੰਬਰ 2023 ‘ਚ ਸ਼ੁਰੂ ਕੀਤੀ ਸੀ |
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਸ਼ੁਰੂ ਕੀਤੀਆਂ ਓ.ਟੀ.ਐਸ-1 ਅਤੇ ਓ.ਟੀ.ਐਸ-2 ਸਕੀਮਾਂ ਇਸਦੇ ਉਲਟ 31,768 ਮਾਮਲਿਆਂ ‘ਚੋਂ ਸਿਰਫ 13.15 ਕਰੋੜ ਰੁਪਏ ਦਾ ਕੁੱਲ ਟੈਕਸ ਮਾਲੀਆ ਹੀ ਪ੍ਰਾਪਤ ਕਰ ਸਕੀਆਂ ਸਨ |
ਉਨ੍ਹਾਂ ਦੱਸਿਆ ਕਿ OTS-3 ਤਹਿਤ 1 ਲੱਖ ਰੁਪਏ ਤੋਂ ਘੱਟ ਦੇ ਬਕਾਏ ਵਾਲੇ 50,903 ਡੀਲਰਾਂ ਨੇ ਟੈਕਸ, ਵਿਆਜ ਅਤੇ ਜੁਰਮਾਨੇ ਤੋਂ 100 ਫੀਸਦੀ ਛੋਟ ਪ੍ਰਾਪਤ ਕੀਤੀ, ਜਿਸ ਨਾਲ ਕੁੱਲ 221.75 ਕਰੋੜ ਰੁਪਏ ਬਕਾਏ ਮੁਆਫ਼ ਕੀਤੇ ਗਏ ਹਨ | ਇਸ ਤੋਂ ਇਲਾਵਾ 19,408 ਡੀਲਰਾਂ, ਜਿਨ੍ਹਾਂ ਦੇ ਬਕਾਏ 1 ਲੱਖ ਤੋਂ 1 ਕਰੋੜ ਰੁਪਏ ਦੇ ਵਿਚਕਾਰ ਸਨ, ਉਨ੍ਹਾਂ ਨੇ ਵਿਆਜ ਅਤੇ ਜੁਰਮਾਨੇ ਤੋਂ 100 ਫੀਸਦੀ ਛੋਟ, ਟੈਕਸ ‘ਚ 50 ਫੀਸਦੀ ਛੋਟ ਦਾ ਲਾਭ ਲਿਆ ਹੈ | ਇਸਦੇ ਤਹਿਤ ਕੁੱਲ 644.46 ਕਰੋੜ ਰੁਪਏ ਦੀ ਛੋਟ ਦਿੱਤੀ ਗਈ ਹੈ ।
ਵਿੱਤ ਮੰਤਰੀ ਦੱਸਿਆ ਕਿ ਇਸ ਸਕੀਮ ‘ਚ ਮੁਲਾਂਕਣ ਸਾਲ 2016-17 ਤੱਕ 1 ਕਰੋੜ ਰੁਪਏ ਤੱਕ ਦੇ ਬਕਾਇਆ ਕੇਸਾਂ ਨੂੰ ਵਿਚਾਰਿਆ ਗਿਆ | ਉਨ੍ਹਾਂ ਕਿਹਾ ਕਿ ਜਿਨ੍ਹਾਂ ਡੀਲਰਾਂ ਨੇ ਓ.ਟੀ.ਐੱਸ.-3 ਅਧੀਨ ਅਪਲਾਈ ਕੀਤਾ ਸੀ, ਉਨ੍ਹਾਂ ਨੇ ਸੀਐੱਸਟੀ ਐਕਟ, 1956 ਤਹਿਤ ਅਸਲ ਕਾਨੂੰਨੀ ਫਾਰਮ ਜਮ੍ਹਾਂ ਕਰਵਾਏ ਸਨ ਅਤੇ ਮੁਆਫ਼ੀ ਦੀ ਗਣਨਾ ਉਸ ਮੁਤਾਬਕ ਕੀਤੀ ਗਈ ਸੀ। ਇਸ ਤੋਂ ਇਲਾਵਾ ਬਿਨੈਕਾਰਾਂ ਨੂੰ ਵਾਧੂ ਕਾਨੂੰਨੀ ਘੋਸ਼ਣਾ ਪੱਤਰ ਜਮ੍ਹਾਂ ਕਰਾਉਣ ਦੀ ਸਹੂਲਤ ਪ੍ਰਦਾਨ ਕੀਤੀ, ਜਿਸ ਨਾਲ ਉਨ੍ਹਾਂ ਲਈ ਇਸ ਸਕੀਮ ਦਾ ਲਾਭ ਲੈਣਾ ਆਸਾਨ ਹੋ ਗਿਆ।