ਚੰਡੀਗੜ੍ਹ, 13 ਨਵੰਬਰ 2024: ਰਾਸ਼ਟਰੀ ਰਾਜਧਾਨੀ ਅਤੇ ਆਸ-ਪਾਸ ਦੇ ਖੇਤਰਾਂ ‘ਚ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਨੇ ਅੱਜ ਪੰਜਾਬ ‘ਚ ਪਿਛਲੇ ਸਾਲ ਦੇ ਮੁਕਾਬਲੇ ਪਰਾਲੀ ਸਾੜਨ (stubble burning) ਦੇ ਮਾਮਲਿਆਂ ‘ਚ 71 ਫੀਸਦੀ ਕਮੀ ਲਈ ਰਾਜ ਸਰਕਾਰ ਵੱਲੋਂ ਕੀਤੇ ਗਏ ਠੋਸ ਯਤਨਾਂ ਦੀ ਸ਼ਲਾਘਾ ਕੀਤੀ।
ਪਰਾਲੀ ਸਾੜਨ (stubble burning) ਨੂੰ ਰੋਕਣ ਲਈ ਕੀਤੇ ਜਾ ਰਹੇ ਯਤਨਾਂ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਸਬੰਧਤ ਵਿਭਾਗਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀ. ਬੈਠਕ ਦੀ ਪ੍ਰਧਾਨਗੀ ਕਰਦਿਆਂ ਕਮਿਸ਼ਨ ਦੇ ਚੇਅਰਪਰਸਨ ਰਾਜੇਸ਼ ਵਰਮਾ ਨੇ ਇਸ ਸਮੱਸਿਆ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਦੇ ਯਤਨਾਂ ਦੀ ਸ਼ਲਾਘਾ ਕੀਤੀ।
ਸਾਰੇ ਡਿਪਟੀ ਕਮਿਸ਼ਨਰਾਂ ਨਾਲ ਪਰਾਲੀ ਸਾੜਨ ਤੋਂ ਰੋਕਣ ਲਈ ਕੀਤੇ ਜਾ ਰਹੇ ਯਤਨਾਂ ਦਾ ਜਾਇਜ਼ਾ ਲੈਂਦੇ ਹੋਏ, ਖਾਸ ਤੌਰ ‘ਤੇ ਉਨ੍ਹਾਂ ਜ਼ਿਲ੍ਹਿਆਂ ‘ਚ ਜਿੱਥੇ ਸਭ ਤੋਂ ਵੱਧ ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆਏ ਹਨ, ਉਨ੍ਹਾਂ ਨੇ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਜ਼ੀਰੋ ਤੱਕ ਘਟਾਉਣ ਲਈ ਠੋਸ ਕਦਮ ਚੁੱਕਣ ਦੀ ਲੋੜ ‘ਤੇ ਜ਼ੋਰ ਦਿੱਤਾ। ਰਾਜੇਸ਼ ਵਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ, ਪਰ ਇਸ ਵਿੱਚ ਕੁਝ ਸੁਧਾਰ ਕਰਨ ਅਤੇ ਇਸ ਨਾਲ ਹੋਰ ਸਖ਼ਤੀ ਨਾਲ ਨਜਿੱਠਣ ਦੀ ਲੋੜ ਹੈ।