Sri Muktsar Sahib

ਫਿਨਲੈਂਡ ‘ਚ ਸਿਖਲਾਈ ਲਈ ਭੇਜੇ ਜਾਣਗੇ 72 ਪ੍ਰਾਇਮਰੀ ਅਧਿਆਪਕ, ਚੋਣ ਪ੍ਰਕਿਰਿਆ ਮੁਕੰਮਲ

ਚੰਡੀਗੜ੍ਹ, 04 ਅਕਤੂਬਰ 2024: ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਪ੍ਰਾਇਮਰੀ (Primary Teachers) ਸਕੂਲਾਂ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਸਿਖਲਾਈ ਮੁਹੱਈਆ ਕਰਵਾਉਣ ਲਈ ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਤੁਰਕੂ ਵਿਖੇ ਭੇਜੇ ਜਾਣ ਵਾਲੇ 72 ਅਧਿਆਪਕਾਂ ਦੀ ਚੋਣ ਪ੍ਰਕਿਰਿਆ ਨੂੰ ਪੂਰਾ ਕਰ ਲਿਆ ਹੈ |

ਇਸ ਬਾਰੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਾਇਮਰੀ ਸਕੂਲ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਸਿਖਲਾਈ ਮੁਹੱਈਆ ਕਰਵਾਉਣ ਦਾ ਫ਼ੈਸਲਾ ਪੰਜਾਬ ਸਰਕਾਰ ਦੁਆਰਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਅਧਿਆਪਕ ਦੀ ਸਿਖਲਾਈ ਲਈ ਚੋਣ ਹੋਈ ਹੈ, ਉਹ 3 ਹਫ਼ਤਿਆਂ ਦੀ ਸਿਖਲਾਈ ਯੂਨੀਵਰਸਿਟੀ ਆਫ਼ ਤੁਰਕੂ ‘ਚ ਪ੍ਰਾਪਤ ਕਰਨਗੇ।

Read More: Mark Zuckerberg: ਦੁਨੀਆ ਦੇ ਦੂਜੇ ਸਭ ਤੋਂ ਅਮੀਰ ਵਿਅਕਤੀ ਬਣੇ ਮਾਰਕ ਜ਼ੁਕਰਬਰਗ, ਖੇਡਿਆ ਇਹ ਦਾਅ

ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਸ ਸਿਖਲਾਈ ਲਈ ਅਪਲਾਈ ਕਰਨ ਵਾਲੇ ਅਧਿਆਪਕਾਂ (Primary Teachers) ਦੀ ਪੜ੍ਹਾਈ ਦੀ ਵਿਧੀ ਨਾਲ ਸਬੰਧਤ ਜਾਣਕਾਰੀ ਉਨ੍ਹਾਂ ਵੱਲੋਂ ਪਿਛਲੇ ਸਮੇਂ ‘ਚ ਪੜ੍ਹਾਏ ਗਏ ਵਿਦਿਆਰਥੀਆਂ ਅਤੇ ਮੌਜੂਦਾ ਸਿੱਖਿਆ ਪ੍ਰਾਪਤ ਕਰ ਰਹੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਤੋਂ ਵੀ ਤਸਦੀਕ ਕੀਤੀ ਗਈ ਸੀ।

ਸਿੱਖਿਆ ਮੰਤਰੀ ਨੇ ਦੱਸਿਆ ਕਿ ਫਿਨਲੈਂਡ ‘ਚ ਸਿਖਲਾਈ ਲੈਣ ਦੇ ਚਾਹਵਾਨ 600 ਅਧਿਆਪਕਾਂ ਨੇ ਆਨਲਾਈਨ ਅਪਲਾਈ ਕੀਤਾ ਹੈ। ਇਨ੍ਹਾਂ ਅਧਿਆਪਕਾਂ ਵੱਲੋਂ ਕੀਤੇ ਗਏ ਦਾਅਵਿਆਂ ਦੀ ਪੁਸ਼ਟੀ ਕਰਨ ਦੀ ਪ੍ਰਕਿਰਿਆ ਦੌਰਾਨ ਲਗਭਗ 6000 ਮਾਪਿਆਂ ਨਾਲ ਸੰਪਰਕ ਕੀਤਾ ਗਿਆ। ਅਧਿਆਪਕਾਂ ਦੇ ਪਿਛਲੇ ਸਾਲਾਂ ਦੇ ਨਤੀਜਿਆਂ ਦੀ ਜਾਂਚ ਕੀਤੀ ਗਈ ਅਤੇ ਸਾਲਾਨਾ ਗੁਪਤ ਰਿਪੋਰਟਾਂ ਵੀ ਦੇਖੀਆਂ ਗਈਆਂ। ਉਨ੍ਹਾਂ ਕਿਹਾ ਕਿ ਅਧਿਆਪਕ ਚੋਣ ਪ੍ਰਕਿਰਿਆ ਪੂਰੀ ਤਰ੍ਹਾਂ ਪਾਰਦਰਸ਼ੀ ਰੱਖੀ ਗਈ ਹੈ।

Scroll to Top