Site icon TheUnmute.com

ਪੰਜਾਬ ਦੇ 72 ਪ੍ਰਿੰਸੀਪਲ ਅੱਜ ਸਿੰਗਾਪੁਰ ਲਈ ਰਵਾਨਾ, CM ਭਗਵੰਤ ਮਾਨ ਨੇ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

Singapore

ਚੰਡੀਗੜ੍ਹ, 22 ਜੁਲਾਈ 2023: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਸਿੰਗਾਪੁਰ (Singapore) ਸਥਿਤ ਪ੍ਰਿੰਸੀਪਲ ਦੀ ਅਕੈਡਮੀ ਵਿੱਚ ਭੇਜਣ ਦੀ ਪ੍ਰਕਿਰਿਆ ਜਾਰੀ ਹੈ ਤਾਂ ਜੋ ਉਨ੍ਹਾਂ ਨੂੰ ਸਿੱਖਿਆ ਦੇ ਨਵੇਂ ਤਰੀਕੇ ਅਤੇ ਮੈਨੇਜਮੈਂਟ ਦੇ ਤੌਰ ਤਰੀਕੇ ਸਿਖਾਏ ਜਾ ਸਕਣ। ਇਸ ਲੜੀ ਵਿੱਚ 36 ਪ੍ਰਿੰਸੀਪਲਾਂ ਦੇ ਦੋ ਬੈਚਾਂ ਵਿੱਚ ਕੁੱਲ 72 ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਸਿੰਗਾਪੁਰ ਵਿੱਚ ਅਕੈਡਮੀ ਵਿੱਚ ਸਿਖਲਾਈ ਲਈ ਭੇਜਿਆ ਗਿਆ ਹੈ।

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਚੰਡੀਗੜ੍ਹ ਤੋਂ ਪ੍ਰਿੰਸੀਪਲਾਂ ਦੇ ਦੋਵੇਂ ਬੈਚਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਦੌਰਾਨ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਮੌਜੂਦ ਸਨ। ਸਿੰਗਾਪੁਰ ਪ੍ਰਿੰਸੀਪਲ ਅਕੈਡਮੀ ਵਿੱਚ ਭੇਜੇ ਗਏ ਪ੍ਰਿੰਸੀਪਲਾਂ ਨੂੰ 24 ਜੁਲਾਈ ਤੋਂ 28 ਜੁਲਾਈ ਤੱਕ ਪੰਜ ਦਿਨਾਂ ਦੀ ਸਿਖਲਾਈ ਦਿੱਤੀ ਜਾਵੇਗੀ। ਫਿਰ ਪੰਜਾਬ ਪਰਤ ਕੇ ਉਹ ਸੂਬੇ ਦੇ ਸਕੂਲੀ ਵਿਦਿਆਰਥੀਆਂ ਅਤੇ ਸਟਾਫ਼ ਨਾਲ ਪ੍ਰਾਪਤ ਸਿਖਲਾਈ ਦੇ ਲਾਭ ਸਾਂਝੇ ਕਰਨਗੇ।

ਇਸ ਮੌਕੇ ਸੀ.ਐਮ ਮਾਨ ਨੇ ਕਿਹਾ ਕਿ ਚਾਹੇ ਪੜ੍ਹਾਉਣ ਦੇ ਨਵੇਂ ਤਰੀਕੇ ਹਨ ਜਾਂ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਚੰਦਰਯਾਨ-3 ਦੀ ਲਾਈਵ ਲਾਂਚਿੰਗ ਦਿਖਾਉਣ ਲਈ ਇਸਰੋ ਲੈ ਕੇ ਜਾਣਾ, ਵੋਕੇਸ਼ਨਲ ਕੈਂਪ ਲਗਾਉਣਾ ਜਾਂ ਛੁੱਟੀਆਂ ਦੌਰਾਨ ਵਿਦਿਆਰਥੀਆਂ ਨੂੰ ਹੋਰ ਗਤੀਵਿਧੀਆਂ ਵਿੱਚ ਸ਼ਾਮਲ ਕਰਨਾ। ‘ਸਕੂਲ ਆਫ਼ ਐਮੀਨੈਂਸ’ ਵਿੱਚ ਵੱਖ-ਵੱਖ ਗਤੀਵਿਧੀਆਂ ਸ਼ੁਰੂ ਕੀਤੀਆਂ ਗਈਆਂ ਹਨ, ਜਿਸ ਦੇ ਨਤੀਜੇ ਸਾਹਮਣੇ ਆ ਰਹੇ ਹਨ।

Exit mobile version