July 4, 2024 10:56 pm
ਝੋਨੇ ਦੀ ਖ਼ਰੀਦ ਹੋਈ

ਸੂਬੇ ਵਿੱਚ 1 ਨਵੰਬਰ ਨੂੰ 744742.95 ਮੀਟਿ੍ਰਕ ਟਨ ਝੋਨੇ ਦੀ ਖ਼ਰੀਦ ਹੋਈ

ਚੰਡੀਗੜ, 2 ਨਵੰਬਰ 2021 :  ਪੰਜਾਬ ਰਾਜ ਵਿੱਚ ਅੱਜ ਝੋਨੇ ਦੀ ਖਰੀਦ ਦੇ 1 ਨਵੰਬਰ, 2021 ਨੂੰ ਸਰਕਾਰੀ ਏਜੰਸੀਆਂ ਵੱਲੋਂ 742994.95 ਮੀਟਿ੍ਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਦੱਸਿਆ ਕਿ ਸੂਬੇ ਦੀਆਂ ਸਰਕਾਰੀ ਏਜੰਸੀਆਂ ਵਲੋਂ ਹੁਣ ਤੱਕ 12252670.023 ਮੀਟਿ੍ਰਕ ਟਨ ਝੋਨਾ ਅਤੇ 51157 ਮੀਟਿ੍ਰਕ ਟਨ ਮਿਲਰਜ਼ ਵਲੋਂ ਖਰੀਦਿਆ ਗਿਆ ਹੈ।
ਉਨਾਂ ਦੱਸਿਆ ਕਿ ਸੂਬੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਕੁੱਲ 12542538.07 ਮੀਟਿ੍ਰਕ ਟਨ ਝੋਨੇ ਦੀ ਆਮਦ ਹੋਈ ਜਿਸ ਵਿੱਚੋਂ  12303827.07 ਮੀਟਿ੍ਰਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ। ਉਨਾਂ ਕਿਹਾ ਕਿ ਵਿਭਾਗ ਵੱਲੋਂ ਕਿਸਾਨਾਂ ਦੇ 19564.43 ਕਰੋੜ ਦੀ ਰਾਸ਼ੀ ਕਲੀਅਰ ਕਰ ਦਿੱਤੀ ਗਈ ਹੈ।