ਹਰਿਆਣਾ, 19 ਮਈ 2025: ਹਰਿਆਣਾ ਦੀਆਂ ਵੱਖ-ਵੱਖ ਮੰਡੀਆਂ (Grain Market) ‘ਚ ਹੁਣ ਤੱਕ 75.18 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ, ਜਿਸ ‘ਚੋਂ 74.15 ਲੱਖ ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ, ਇਸਦੇ ਨਾਲ ਹੀ ਸੂਬੇ ਦੀਆਂ ਮੰਡੀਆਂ ‘ਚੋਂ ਕਣਕ ਦੀ 98.63 ਫੀਸਦੀ ਲਿਫਟਿੰਗ ਮੁਕੰਮਲ ਹੋ ਚੁੱਕੀ ਹੈ |
ਹਰਿਆਣਾ ਸਰਕਾਰ ਨੇ 4 ਲੱਖ 69 ਹਜ਼ਾਰ 830 ਕਿਸਾਨਾਂ ਦੇ ਬੈਂਕ ਖਾਤਿਆਂ ‘ਚ 16997.49 ਕਰੋੜ ਰੁਪਏ ਜਮ੍ਹਾਂ ਕਰਵਾਏ ਹਨ। ਇਹ ਜਾਣਕਾਰੀ ਦਿੰਦੇ ਹੋਏ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਪਿਛਲੇ ਸਾਲ 17 ਮਈ ਤੱਕ ਹਰਿਆਣਾ ਦੀਆਂ ਵੱਖ-ਵੱਖ ਮੰਡੀਆਂ ‘ਚ 71.50 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਸੀ।
ਉਨ੍ਹਾਂ ਦੱਸਿਆ ਕਿ ਮੰਡੀਆਂ (Grain Market) ‘ਚ ਕਣਕ ਦੀ ਖਰੀਦ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ, ਹੈਫੇਡ, ਹਰਿਆਣਾ ਵੇਅਰਹਾਊਸਿੰਗ ਕਾਰਪੋਰੇਸ਼ਨ ਅਤੇ ਭਾਰਤੀ ਖੁਰਾਕ ਨਿਗਮ ਵੱਲੋਂ ਕੀਤੀ ਗਈ ਹੈ। ਸੂਬਾ ਸਰਕਾਰ ਦੇ ਮੁਤਾਬਕ ਪਿਛਲੇ 4 ਸਾਲਾਂ ਦੇ ਮੁਕਾਬਲੇ ਇਸ ਸਾਲ ਹਰਿਆਣਾ ‘ਚ 3.68 ਲੱਖ ਮੀਟ੍ਰਿਕ ਟਨ ਵੱਧ ਕਣਕ ਦੀ ਖਰੀਦ ਹੋਈ ਹੈ |
Read More: ਨਰਵਾਣਾ ਬਾਰ ਐਸੋਸੀਏਸ਼ਨ ਅਤਿ-ਆਧੁਨਿਕ ਸਹੂਲਤਾਂ ਨਾਲ ਹੋਵੇਗੀ ਲੈਸ : ਕ੍ਰਿਸ਼ਨ ਕੁਮਾਰ ਬੇਦੀ