ਚੰਡੀਗੜ, 22 ਮਾਰਚ 2023: ਤਾਮਿਲਨਾਡੂ (Tamilnadu) ਦੇ ਕਾਂਚੀਪੁਰਮ ‘ਚ ਬੁੱਧਵਾਰ ਨੂੰ ਇਕ ਪਟਾਕਾ ਫੈਕਟਰੀ ‘ਚ ਅੱਗ ਲੱਗਣ ਕਾਰਨ 8 ਜਣਿਆਂ ਦੀ ਮੌਤ ਹੋ ਗਈ ਅਤੇ 17 ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਹਾਦਸੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।
ਕਾਂਚੀਪੁਰਮ ਦੇ ਕਲੈਕਟਰ ਐਮ.ਆਰਥੀ ਨੇ ਦੱਸਿਆ ਕਿ ਫੈਕਟਰੀ ਵਿੱਚ 25 ਮਜ਼ਦੂਰ ਕੰਮ ਕਰ ਰਹੇ ਸਨ। ਦੂਜੇ ਪਾਸੇ ਫਾਇਰ ਐਂਡ ਰੈਸਕਿਊ ਸਰਵਿਸਿਜ਼ ਦੇ ਡੀਜੀਪੀ ਅਭਾਸ ਕੁਮਾਰ ਨੇ ਦੱਸਿਆ ਕਿ ਧਮਾਕੇ ਕਾਰਨ ਫੈਕਟਰੀ ਦੀ ਪੂਰੀ ਇਮਾਰਤ ਢਹਿ ਗਈ।ਫਾਇਰ ਸਰਵਿਸ ਦੀ ਟੀਮ ਅਤੇ ਜ਼ਿਲ੍ਹਾ ਪੁਲਿਸ ਬਚਾਅ ਕਾਰਜ ਵਿੱਚ ਲੱਗੀ ਹੋਈ ਹੈ।
ਤਾਮਿਲਨਾਡੂ (Tamilnadu) ‘ਚ ਇਕ ਹਫਤੇ ‘ਚ ਪਟਾਕਾ ਫੈਕਟਰੀ ‘ਚ ਮੌਤ ਦੀ ਇਹ ਦੂਜੀ ਘਟਨਾ ਹੈ। ਇਸ ਤੋਂ ਪਹਿਲਾਂ ਵੀਰਵਾਰ ਨੂੰ ਸੂਬੇ ਦੇ ਧਰਮਪੁਰੀ ‘ਚ ਇਕ ਪਟਾਕਾ ਫੈਕਟਰੀ ‘ਚ ਅੱਗ ਲੱਗਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ ਸੀ ਅਤੇ ਇਕ ਵਿਅਕਤੀ ਜ਼ਖਮੀ ਹੋ ਗਿਆ ਸੀ। ਇਸ ਮਾਮਲੇ ਵਿੱਚ ਮੁੱਖ ਮੰਤਰੀ ਐਮਕੇ ਸਟਾਲਿਨ ਨੇ ਮ੍ਰਿਤਕਾਂ ਦੇ ਪਰਿਵਾਰ ਨੂੰ 3-3 ਲੱਖ ਰੁਪਏ ਅਤੇ ਸਰਕਾਰੀ ਹਸਪਤਾਲ ਵਿੱਚ ਇਲਾਜ ਅਧੀਨ ਜ਼ਖ਼ਮੀਆਂ ਨੂੰ ਇੱਕ-ਇੱਕ ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਸੀ।