Election Commission

89 ਸਾਲਾ ਤਿਲਕ ਰਾਜ ਨੇ ਘਰ ਤੋਂ ਪਾਈ ਵੋਟ, ਚੋਣ ਕਮਿਸ਼ਨ ਅਤੇ ਫਾਜ਼ਿਲਕਾ ਪ੍ਰਸ਼ਾਸਨ ਦਾ ਕੀਤਾ ਧੰਨਵਾਦ

ਫਾਜ਼ਿਲਕਾ, 27 ਮਈ 2024: 89 ਸਾਲਾ ਤਿਲਕ ਰਾਜ ਨੇ ਚੋਣ ਕਮਿਸ਼ਨ (Election Commission) ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਘਰ ਤੋਂ ਵੋਟ ਪਾਉਣ ਦੀ ਸੁਵਿਧਾ ਦਾ ਲਾਹਾ ਲੈਂਦਿਆਂ ਆਪਣੀ ਵੋਟ ਦੀ ਵਰਤੋਂ ਕਰਕੇ ਵੋਟਾਂ ਦੀ ਮਹੱਤਤਾ ਪ੍ਰਤੀ ਮਿਸਾਲ ਪੇਸ਼ ਕੀਤੀ ਹੈ। ਆਪਣਾ ਅਨੁਭਵ ਸਾਂਝਾ ਕਰਦਿਆਂ ਤਿਲਕ ਰਾਜ ਨੇ ਕਿਹਾ ਕਿ ਉਹ ਕਮਿਸ਼ਨ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਇਸ ਸਹੂਲਤ ਤੋਂ ਬੇਹੱਦ ਖੁਸ਼ ਹਨ, ਕਿਉਂ ਜ਼ੋ ਘਰ ਬੈਠ ਉਨ੍ਹਾਂ ਪੂਰੇ ਨਿਰਪੱਖ ਅਤੇ ਪਾਰਦਰਸ਼ਤਾ ਨਾਲ ਸੁਖਾਵੇਂ ਮਾਹੌਲ ਵਿਚ ਆਪਣੀ ਵੋਟ ਦਾ ਇਸਤੇਮਾਲ ਕੀਤਾ।

ਤਿਲਕ ਰਾਜ ਨੇ ਕਿਹਾ ਕਿ ਗਰਮੀ ਦੇ ਮੌਸਮ ਨੂੰ ਵੇਖਦਿਆਂ ਬਜ਼ੁਰਗਾਂ ਅਤੇ ਪੀ.ਡਬਲਿਓ.ਡੀ. ਵੋਟਰਾਂ ਨੂੰ ਘਰ ਤੋਂ ਵੋਟ ਪਾਉਣ ਦੀ ਵਿਸ਼ੇਸ਼ ਸੁਵਿਧਾ ਨਾਲ ਵਢੇਰੀ ਉਮਰੇ ਨੂੰ ਕਾਫ਼ੀ ਲਾਹਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਪੋਲਿੰਗ ਬੂਥਾਂ ‘ਤੇ ਜਾਣ ਦੀ ਬਜਾਏ ਘਰ ਤੋਂ ਹੀ ਵੋਟ ਪਾਉਣ ਦੀ ਸੁਵਿਧਾ ਨਾਲ ਉਨ੍ਹਾਂ ਦੀ ਆਉਣ—ਜਾਣ ਦੀ ਖੱਜਲ—ਖੁਆਰੀ ਤੋਂ ਨਿਜਾਤ ਮਿਲੀ ਹੈ। ਉਨ੍ਹਾਂ ਕਮਿਸ਼ਨ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।

ਤਿਲਕ ਰਾਜ ਦਾ ਕਹਿਣਾ ਹੈ ਕਿ ਵੋਟ ਦੇ ਅਧਿਕਾਰ ਦੀ ਮਹੱਤਤਾ ਨੂੰ ਦੇਖਦਿਆਂ ਉਹ ਹਮੇਸ਼ਾ ਆਪਣੀ ਵੋਟ ਦੀ ਵਰਤੋਂ ਕਰਦੇ ਰਹੇ ਹਨ। ਉਹ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰਾ, ਲੋਕਾਂ ਤੇ ਨੌਜਵਾਨਾਂ ਨੂੰ ਅਪੀਲ ਕਰਦੇ ਹਨ ਕਿ ਪਹਿਲ ਦੇ ਆਧਾਰ ‘ਤੇ 1 ਜੁਨ ਨੂੰ ਪੋਲਿੰਗ ਬੂਥਾਂ ‘ਤੇ ਪਹੁੰਚ ਕੇ ਆਪਣੀ ਵੋਟ ਦਾ ਇਸਤੇਮਾਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਲੋਕਤੰਤਰ ਦੀ ਮਜਬੂਤੀ ਲਈ ਹਰ ਇਕ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਨਾ ਚਾਹੀਦਾ ਹੈ।

ਜ਼ਿਲ੍ਹਾ ਚੋਣ ਅਫਸਰ—ਕਮ—ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੇ ਕਿਹਾ ਕਿ ਚੋਣ ਕਮਿਸ਼ਨ ਦੀ ਹਦਾਇਤਾਂ ਅਨੁਸਾਰ 85 ਸਾਲ ਤੋਂ ਵੱਧ ਉਮਰ ਅਤੇ ਪੀ.ਡਬਲਿਓ.ਡੀ. ਵੋਟਰਾਂ ਨੂੰ ਘਰ ਤੋਂ ਵੋਟ ਪਾਉਣ ਦੀ ਸਹੂਲਤ ਦਿੱਤੀ ਗਈ ਸੀ ਜਿਸ ਤਹਿਤ ਵਿਸ਼ੇਸ਼ ਤੌਰ ‘ਤੇ ਕੰਪੇਨ ਚਲਾਈ ਗਈ। ਉਨ੍ਹਾਂ ਕਿਹਾ ਜ਼ਿਲ੍ਹਾ ਫਾਜ਼ਿਲਕਾ ਦੇ ਸਮੂਹ ਹਲਕਿਆਂ ਵਿਚ 85 ਸਾਲ ਤੋਂ ਵਧੇਰੀ ਉਮਰ ਦੇ 1177 ਬਜ਼ੁਰਗਾਂ ਅਤੇ 804 ਪੀ.ਡਬਲਿਓ.ਡੀ. ਵੋਟਰਾਂ ਵੱਲੋਂ ਆਪਣੀ ਸਵੈ—ਇਛਾ ਅਨੁਸਾਰ ਵੋਟ ਦਾ ਘਰ ਤੋਂ ਹੀ ਇਸਤੇਮਾਲ ਕੀਤਾ ਜਾਣਾ ਹੈ। ਇਸ ਮੌਕੇ ਸਹਾਇਕ ਨੋਡਲ ਅਫਸਰ ਸਵੀਪ ਰਾਜਿੰਦਰ ਵਿਖੋਣਾ, ਚੋਣ ਅਮਲੇ (Election Commission) ਦੀ ਮੁਕੰਮਲ ਟੀਮ ਅਤੇ ਰਾਜਨੀਤਿਕ ਪਾਰਟੀ ਦੇ ਨੁਮਾਇੰਦੇ ਮੌਜੂਦ ਸਨ।

Scroll to Top