July 8, 2024 9:27 pm
Pakistan

ਪਾਕਿਸਤਾਨ ‘ਚ ਸਿੱਖ ਸ਼ਰਧਾਲੂ ਨੂੰ ਲੈ ਕੇ ਜਾ ਰਹੀ ਟਰੇਨ ਦੇ 9 ਡੱਬੇ ਪਟੜੀ ਤੋਂ ਉਤਰੇ, ਸਾਰੇ ਸ਼ਰਧਾਲੂ ਸੁਰੱਖਿਅਤ

ਚੰਡੀਗੜ੍ਹ 05 ਨਵੰਬਰ 2022: ਪਾਕਿਸਤਾਨ (Pakistan) ਦੇ ਪੰਜਾਬ ਸੂਬੇ ਵਿੱਚ ਸ਼ਨੀਵਾਰ ਨੂੰ ਇੱਕ ਟਰੇਨ ਪਟੜੀ ਤੋਂ ਉਤਰ ਗਈ। ਸਿੱਖ ਸ਼ਰਧਾਲੂ ਇਸ ਰੇਲਗੱਡੀ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਜਾ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਟਰੇਨ ਨਨਕਾਣਾ ਸਾਹਿਬ ਜਾ ਰਹੀ ਸੀ। ਇਸ ਦੌਰਾਨ ਸਪੈਸ਼ਲ ਟਰੇਨ ਦੇ 9 ਡੱਬੇ ਪਟੜੀ ਤੋਂ ਉਤਰ ਗਏ। ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ 8 ਨਵੰਬਰ ਨੂੰ ਮਨਾਇਆ ਜਾਵੇਗਾ।

ਜਾਣਕਾਰੀ ਮੁਤਾਬਕ ਪਾਕਿਸਤਾਨ (Pakistan) ਰੇਲਵੇ ਦੇ ਬੁਲਾਰੇ ਨੇ ਦੱਸਿਆ ਕਿ ਸਿੱਖ ਸ਼ਰਧਾਲੂਆਂ ਨੂੰ ਲੈ ਕੇ ਸਪੈਸ਼ਲ ਟਰੇਨ ਕਰਾਚੀ ਤੋਂ ਨਨਕਾਣਾ ਸਾਹਿਬ ਜਾ ਰਹੀ ਸੀ। ਇਸ ਦੌਰਾਨ ਪੰਜਾਬ ਸੂਬੇ ਦੇ ਸ਼ੋਰਕੋਟ ਅਤੇ ਪੀਰ ਮਹਿਲ ਰੇਲਵੇ ਸਟੇਸ਼ਨਾਂ ਵਿਚਕਾਰ ਇਸ ਦੇ 9 ਡੱਬੇ ਪਟੜੀ ਤੋਂ ਉਤਰ ਗਏ।

ਉਨ੍ਹਾਂ ਕਿਹਾ ਕਿ ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਬਚਾਅ ਟੀਮ ਤੁਰੰਤ ਮੌਕੇ ‘ਤੇ ਪਹੁੰਚ ਗਈ। ਰਾਹਤ ਕਾਰਜ ਸ਼ੁਰੂ ਹੋ ਗਏ ਹਨ। ਪਾਕਿਸਤਾਨ ਰੇਲਵੇ ਨੇ ਟਵੀਟ ਕੀਤਾ ਕਿ ਹਾਦਸੇ ਤੋਂ ਬਾਅਦ ਯਾਤਰੀਆਂ ਦੇ ਜਾਣ ਲਈ ਪ੍ਰਬੰਧ ਕੀਤੇ ਗਏ ਹਨ। ਬਾਕੀ ਸਿੱਖ ਸ਼ਰਧਾਲੂਆਂ ਨੂੰ ਨਨਕਾਣਾ ਸਾਹਿਬ ਭੇਜਣ ਲਈ ਪ੍ਰਬੰਧ ਕੀਤੇ ਜਾ ਰਹੇ ਹਨ। ਹਾਲਾਂਕਿ, ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਟ੍ਰੇਨ ਵਿੱਚ ਭਾਰਤ ਤੋਂ ਆਏ ਸਿੱਖ ਸ਼ਰਧਾਲੂ ਵੀ ਸਵਾਰ ਸਨ ਜਾਂ ਨਹੀਂ। ਫੈਡਰਲ ਮੰਤਰੀ ਖਵਾਜਾ ਸਾਦ ਰਫੀਕ ਨੇ ਘਟਨਾ ਦੀ ਜਾਂਚ ਲਈ ਇਕ ਕਮੇਟੀ ਦਾ ਗਠਨ ਕੀਤਾ ਹੈ।