ਚੰਡੀਗੜ੍ਹ, 29 ਨਵੰਬਰ 2023: ਪੰਜਾਬ ਵਿਧਾਨ ਸਭਾ (Punjab Vidhan Sabha) ਦੇ ਸਰਦ ਰੁੱਤ ਇਜਲਾਸ ਦੇ ਦੂਜੇ ਅਤੇ ਆਖ਼ਰੀ ਦਿਨ ਇੱਕ ਵਾਰ ਫਿਰ ਕਾਨੂੰਨ ਵਿਵਸਥਾ ਨੂੰ ਲੈ ਕੇ ਹੰਗਾਮਾ ਸ਼ੁਰੂ ਹੋ ਗਿਆ ਹੈ। ਹੰਗਾਮੇ ਤੋਂ ਬਾਅਦ ਕਾਂਗਰਸੀ ਵਿਧਾਇਕਾਂ ਨੇ ਸਦਨ ਤੋਂ ਵਾਕਆਊਟ ਕਰ ਦਿੱਤਾ | ਇਸਤੋਂ ਬਾਅਦ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਇੱਕ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੇ 92 ਵਿਧਾਇਕ ਹੋਣ ਦੇ ਬਾਵਜ਼ੂਦ ਵੀ ਇਹ ਪੰਜਾਬ ਵਿਧਾਨ ਸਭਾ ਇਜਲਾਸ ਵਿੱਚ ਵਿਰੋਧੀ ਧਿਰਾਂ ਦੇ 25 ਵਿਧਾਇਕਾਂ ਦਾ ਸਾਹਮਣਾ ਕਰਨ ਦੀ ਤਾਕਤ ਨਹੀਂ ਰੱਖਦੇ।
ਉਨ੍ਹਾਂ (Partap Bajwa) ਕਿਹਾ ਕੇਂਦਰ ਸਰਕਾਰ ਦੇ ਖ਼ਿਲਾਫ਼ ਪੰਜਾਬ ਦੇ ਕਿਸਾਨਾਂ ਦੀਆ ਹੱਕੀ ਮੰਗਾਂ ਦੀ ਪੂਰਤੀ ਲਈ ਮੇਰੇ ਵੱਲੋਂ ਲਿਆਂਦਾ ਗਿਆ Resolution ਵੀ ਪਾਸ ਨਹੀਂ ਕੀਤਾ ਗਿਆ, ਕੀ ਪੰਜਾਬ ਦੀ ਆਪ ਸਰਕਾਰ ਕਿਸਾਨਾਂ ਦੇ ਹੱਕ ਵਿੱਚ ਨਹੀਂ?, ਉਨ੍ਹਾਂ ਕਿਹਾ ਕਿ ਸਦਨ ‘ਚ ਨਾ ਲਾਅ ਐਂਡ ਆਰਡਰ ‘ਤੇ ਕੋਈ ਬਹਿਸ ਹੋ ਸਕੀ? ਅਤੇ ਨਾ ਨਸ਼ੇ ਦੇ ਮੁੱਦੇ ‘ਤੇ ਕੋਈ ਬਹਿਸ ਹੋ ਸਕੀ ? | ਉਨ੍ਹਾਂ ਕਿਹਾ ਕਿ 2 ਦਿਨ ਦਾ ਵਿਧਾਨ ਸਭਾ ਇਜਲਾਸ ਸਿਰਫ਼ ਖ਼ਾਨਾਪੂਰਤੀ !