paddy in Punjab

ਪੰਜਾਬ ਦੀਆਂ ਮੰਡੀਆਂ ‘ਚ 97 ਲੱਖ ਮੀਟਰਿਕ ਟਨ ਝੋਨੇ ਦੀ ਹੋਈ ਖਰੀਦ: ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ, 29 ਅਕਤੂਬਰ 2025: ਪੰਜਾਬ ਸਰਕਾਰ ਦੇ ਅੰਕੜਿਆਂ ਮੁਤਾਬਕ ਪੰਜਾਬ ਦੀਆਂ ਮੰਡੀਆਂ ‘ਚ ਝੋਨੇ ਦੀ ਆਮਦ 100 ਲੱਖ ਮੀਟਰਿਕ ਟਨ (ਐਲਐਮਟੀ) ਦੇ ਅੰਕੜੇ ਨੂੰ ਪਾਰ ਕਰ ਗਈ ਹੈ | ਇਨ੍ਹਾਂ ‘ਚੋਂ 97 ਐਲਐਮਟੀ ਤੋਂ ਵੱਧ ਫ਼ਸਲ ਦੀ ਖਰੀਦ ਕੀਤੀ ਗਈ ਹੈ |

ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਕੀਤੇ ਹਨ ਤਾਂ ਕਿਸੇ ਵੀ ਭਾਈਵਾਲ ਕਿਸਾਨ, ਆੜ੍ਹਤੀਆ, ਮਜ਼ਦੂਰ ਨੂੰ ਕੋਈ ਮੁਸ਼ਕਿਲ ਨਾ ਆਵੇ। ਉਨ੍ਹਾਂ ਕਿਹਾ ਕਿ ਜਿੱਥੋਂ ਤੱਕ ਫ਼ਸਲ ਦੀ ਚੁਕਾਈ ਦਾ ਸਵਾਲ ਹੈ, ਖ਼ਰੀਦੀ ਫਸਲ ‘ਚੋਂ 77 ਐਲਐਮਟੀ ਤੋਂ ਵੱਧ ਦੀ ਚੁਕਾਈ ਕੀਤੀ ਜਾ ਚੁੱਕੀ ਹੈ।

ਮੰਤਰੀ ਨੇ ਦੱਸਿਆ ਕਿ ਫ਼ਸਲ ਦੀ ਅਦਾਇਗੀ ਦੇ ਸਬੰਧ ‘ਚ ਕਿਸਾਨਾਂ ਦੇ ਖਾਤਿਆਂ ‘ਚ 21000 ਕਰੋੜ ਰੁਪਏ ਤੋਂ ਵੱਧ ਦੀ ਰਕਮ ਤਬਦੀਲ ਕਰ ਦਿੱਤੀ ਹੈ। ਇਸ ਦੌਰਾਨ ਕੈਬਨਿਟ ਮੰਤਰੀ ਕਟਾਰੂਚੱਕ ਨੇ ਕਿਸਾਨਾਂ ਨੂੰ ਮੰਡੀਆਂ ‘ਚ ਸੁੱਕੀ ਫਸਲ ਲਿਆਉਣ ਦੀ ਅਪੀਲ ਕੀਤੀ ਹੈ ਤਾਂ ਜੋ ਉਨ੍ਹਾਂ ਨੂੰ ਫਸਲ ਦਾ ਪੂਰਾ ਮੁੱਲ ਮਿਲ ਸਕੇ।

Read More: ਪੰਜਾਬ ਸਰਕਾਰ ਨੇ ਆਰਟੀਓ ਸੇਵਾਵਾਂ ਨੂੰ ਸੇਵਾ ਕੇਂਦਰਾਂ ‘ਚ ਕੀਤਾ ਤਬਦੀਲ

Scroll to Top