ਚੰਡੀਗੜ੍ਹ, 18 ਦਸੰਬਰ 2023: ਤੁਰਕੀ ਵਿੱਚ ਆਊਟ ਡਿਪਲੋਮੈਟਾਂ ਵਿੱਚੋਂ ‘ਆਊਟਸਟੈਂਡਿੰਗ ਡਿਪਲੋਮੈਟ ਅਵਾਰਡ’ ਜਿੱਤਣ ਵਾਲੀ ਮੋਗਾ ਦੀ 18 ਸਾਲ ਦੀ ਇੰਦਰਪ੍ਰੀਤ ਕੌਰ (Inderpreet Kaur) ਦੀ ਬੀਤੇ ਦਿਨੀਂ ਅਚਾਨਕ ਮੌਤ ਹੋ ਗਈ। ਇੰਦਰਪ੍ਰੀਤ 12ਵੀਂ ਜਮਾਤ ਦੀ ਵਿਦਿਆਰਥਣ ਸੀ ਅਤੇ ਉਸ ਨੇ ਇਹ ਐਵਾਰਡ ਜਿੱਤ ਕੇ ਦੇਸ਼ ਦਾ ਨਾਂ ਰੌਸ਼ਨ ਕੀਤਾ ਸੀ। ਇੰਦਰਪ੍ਰੀਤ ਕੌਰ ਦੀ ਅਚਾਨਕ ਮੌਤ ਹੋਣ ਕਾਰਨ ਪੂਰੇ ਮੋਗਾ ਸ਼ਹਿਰ ‘ਚ ਸੋਗ ਦਾ ਮਾਹੌਲ ਹੈ |
ਪ੍ਰਾਪਤ ਜਾਣਕਾਰੀ ਮੁਤਾਬਕ ਇੰਦਰਪ੍ਰੀਤ ਕੌਰ ਦਾ ਬਲੱਡ ਪ੍ਰੈਸ਼ਰ ਵਧਿਆ ਸੀ। ਇਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਆਪਣੀ ਹੋਣਹਾਰ ਧੀ ਦੀ ਮੌਤ ਤੋਂ ਬਾਅਦ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ।