Harjinder Singh Dhami

ਸਾਹਿਬਜ਼ਾਦਿਆਂ ਦੀ ਸ਼ਹਾਦਤ ਮਾਤਮ ਜਾਂ ਸੋਗ ਦਾ ਨਹੀਂ ਸਗੋਂ ਚੜ੍ਹਦੀ ਕਲਾ ਦਾ ਪ੍ਰਤੀਕ: ਹਰਜਿੰਦਰ ਸਿੰਘ ਧਾਮੀ

ਚੰਡੀਗ੍ਹੜ, 23 ਦਸੰਬਰ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami) ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਸਵੇਂ ਪਾਤਸ਼ਾਹ ਦੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਦੌਰਾਨ 27 ਦਸੰਬਰ ਨੂੰ ‘ਮਾਤਮੀ ਬਿਗਲ’ ਵਜਾਉਣ ਦੇ ਕੀਤੇ ਫ਼ੈਸਲੇ ਨੂੰ ਗੁਰਮਤਿ ਮਰਯਾਦਾ ਦੇ ਵਿਰੁੱਧ ਕਰਾਰ ਦਿੱਤਾ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫ਼ਤਹਿ ਸਿੰਘ ਜੀ ਦੀ ਸ਼ਹਾਦਤ ਮਾਤਮ ਜਾਂ ਸੋਗ ਦਾ ਨਹੀਂ, ਸਗੋਂ ਚੜ੍ਹਦੀ ਕਲਾ ਦਾ ਪ੍ਰਤੀਕ ਹੈ। ਸਾਹਿਬਜ਼ਾਦਿਆਂ ਨੇ ਹੱਕ, ਸੱਚ ਅਤੇ ਧਰਮ ਦੀ ਖ਼ਾਤਰ ਆਪਣੇ ਆਪ ਨੂੰ ਕੁਰਬਾਨ ਕਰਨ ਦਾ ਫ਼ੈਸਲਾ ਲੈ ਕੇ ਦੁਨੀਆ ਦੇ ਧਾਰਮਿਕ ਇਤਿਹਾਸ ਅੰਦਰ ਲਾਸਾਨੀ ਅਤੇ ਵਿਲੱਖਣ ਪੈੜ ਪਾਈ। ਸਾਹਿਬਜ਼ਾਦਿਆਂ ਦੀ ਉਮਰ ਭਾਵੇਂ ਛੋਟੀ ਸੀ, ਪਰ ਉਨ੍ਹਾਂ ਦੀ ਸਿੱਖੀ ਪ੍ਰਤੀ ਦ੍ਰਿੜ੍ਹਤਾ ਪ੍ਰੋੜ੍ਹ ਉਮਰ ਤੋਂ ਘੱਟ ਨਹੀਂ ਸੀ।

Scroll to Top