Jalandhar

ਇਟਲੀ ‘ਚ ਪੰਜਾਬੀ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ

ਚੰਡੀਗੜ੍ਹ, 25 ਦਸੰਬਰ 2023: ਇਟਲੀ ਦੇ ਸ਼ਹਿਰ ਬਰੇਸ਼ੀਆ ਵਿਖੇ ਪੰਜਾਬੀ ਨੌਜਵਾਨ (Punjabi youth) (47 ਸਾਲ) ਦਾ ਕਤਲ ਕਰ ਦਿੱਤਾ ਗਿਆ ਹੈ । ਪ੍ਰਾਪਤ ਜਾਣਕਾਰੀ ਮੁਤਾਬਕ ਬੀਤੀ ਰਾਤ ਤਕਰੀਬਨ 9 ਵਜੇ ਬਰੇਸ਼ੀਆ ਦੇ ਵੀਆ ਮਿਲਾਨੋ ਵਿਖੇ ਕਾਰ ਪਾਰਕਿੰਗ ਵਿੱਚ ਪੰਜਾਬੀ ਨੌਜਵਾਨ ਮੌਜੂਦ ਸੀ, ਜਿੱਥੇ ਦੋ ਅਣਪਛਾਤੇ ਵਿਅਕਤੀਆਂ ਦੁਆਰਾ ਪੰਜਾਬੀ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤਾ ਗਿਆ।

ਪੁਲਿਸ ਇਸ ਦੀ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਅਣਪਛਾਤੇ ਵਿਅਕਤੀ ਕਤਲ ਕਰਨ ਉਪਰੰਤ ਕਾਰ ਰਾਹੀਂ ਫ਼ਰਾਰ ਹੋ ਗਏ। ਜਿਕਰਯੋਗ ਹੈ ਕਿ ਅਜਿਹਾ ਪਹਿਲੀ ਵਾਰ ਨਹੀਂ ਹੋਇਆ ਕਿ ਵਿਦੇਸ਼ ਵਿੱਚ ਆਪਸੀ ਰੰਜਿਸ਼ ਜਾਂ ਹੋਰਨਾਂ ਘਟਨਾਵਾਂ ਦੇ ਚੱਲਦਿਆਂ ਕਿਸੇ ਪੰਜਾਬੀ (Punjabi youth) ਦਾ ਕਤਲ ਹੋਇਆ ਹੋਵੇ। ਇਸ ਤੋਂ ਪਹਿਲਾਂ ਵੀ ਆਪਸੀ ਰੰਜਿਸ਼ਾਂ ਜਾਂ ਹੋਰਨਾਂ ਕਾਰਨਾਂ ਕਰਕੇ ਪੰਜਾਬੀਆਂ ਦੇ ਕਤਲ ਦੀ ਗਿਣਤੀ ਦਿਨੋ ਦਿਨ ਵੱਧਦੀ ਜਾ ਰਹੀ ਹੈ।

Scroll to Top