ਚੰਡੀਗੜ੍ਹ, 25 ਦਸੰਬਰ 2023: ਪਾਕਿਸਤਾਨ ਤਹਿਰੀਕ-ਏ-ਇਨਸਾਫ (PTI party) ਨੇ ਸੋਮਵਾਰ ਨੂੰ ਕਿਹਾ ਕਿ ਉਹ ਪੇਸ਼ਾਵਰ ਹਾਈਕੋਰਟ ਵਿੱਚ ਚੋਣ ਕਮਿਸ਼ਨ (ਈਸੀਪੀ) ਦੇ ਅੰਤਰ-ਪਾਰਟੀ ਚੋਣਾਂ ਨੂੰ ਗੈਰ-ਸੰਵਿਧਾਨਕ ਘੋਸ਼ਿਤ ਕਰਨ ਅਤੇ ਕ੍ਰਿਕਟ ਬੈਟ ਦੇ ਚੋਣ ਨਿਸ਼ਾਨ ਨੂੰ ਰੱਦ ਕਰਨ ਦੇ ਫੈਸਲੇ ਨੂੰ ਚੁਣੌਤੀ ਦੇਵੇਗੀ। ਈਸੀਪੀ ਦੇ ਪੰਜ ਮੈਂਬਰੀ ਬੈਂਚ ਨੇ ਸ਼ੁੱਕਰਵਾਰ ਨੂੰ ਇਮਰਾਨ ਖਾਨ ਦੀ ਪਾਰਟੀ ਦੀਆਂ ਸੰਗਠਨਾਤਮਕ ਚੋਣਾਂ ਨੂੰ ਰੱਦ ਕਰ ਦਿੱਤਾ ਸੀ। ਇਸ ਤੋਂ ਇਲਾਵਾ ਕਮਿਸ਼ਨ ਨੇ ਆਉਣ ਵਾਲੀਆਂ ਆਮ ਚੋਣਾਂ ਵਿੱਚ ਕ੍ਰਿਕਟ ਬੈਟ ਨੂੰ ਚੋਣ ਨਿਸ਼ਾਨ ਵਜੋਂ ਬਰਕਰਾਰ ਰੱਖਣ ਦੀ ਅਪੀਲ ਨੂੰ ਵੀ ਰੱਦ ਕਰ ਦਿੱਤਾ ਸੀ।
ਪੀਟੀਆਈ (PTI party) ਦੇ ਵਕੀਲ ਅਤੇ ਕੇਂਦਰੀ ਸੂਚਨਾ ਸਕੱਤਰ ਮੁਹੰਮਦ ਮੁਅਜ਼ਮ ਬੱਟ ਨੇ ਸੋਮਵਾਰ ਨੂੰ ਕਿਹਾ ਕਿ ਪਾਰਟੀ ਨੇ ਹਾਈਕੋਰਟ ਤੱਕ ਪਹੁੰਚ ਕਰਨ ਦਾ ਫੈਸਲਾ ਕੀਤਾ ਹੈ ਅਤੇ 26 ਦਸੰਬਰ ਨੂੰ ਰਿੱਟ ਪਟੀਸ਼ਨ ਦਾਇਰ ਕਰੇਗੀ। ਉਨ੍ਹਾਂ ਕਿਹਾ ਕਿ ਪਾਰਟੀ ਲੀਡਰਸ਼ਿਪ ਕੇਸ ਦਰਜ ਕਰੇਗੀ। ਉਨ੍ਹਾਂ ਦਾਅਵਾ ਕੀਤਾ ਕਿ ਈਸੀਪੀ ਦਾ ਫ਼ੈਸਲਾ ਕਾਨੂੰਨੀ ਤੌਰ ’ਤੇ ਖ਼ਰਾਬ ਸੀ। ਕਮਿਸ਼ਨ ਆਪਣੇ ਹੁਕਮਾਂ ਵਿੱਚ ਇਨਸਾਫ਼ ਕਰਨ ਵਿੱਚ ਨਾਕਾਮ ਰਿਹਾ ਹੈ।
ਚੋਣ ਕਮਿਸ਼ਨ ਨੇ ਇੱਕ ਮਹੀਨੇ ਦੇ ਅੰਦਰ ਦੂਜੀ ਵਾਰ ਪੀਟੀਆਈ ਦੀਆਂ ਅੰਦਰੂਨੀ ਚੋਣਾਂ ਨੂੰ ਅਯੋਗ ਕਰਾਰ ਦਿੱਤਾ ਹੈ। ਇਨ੍ਹਾਂ ਚੋਣਾਂ ਵਿੱਚ ਗੌਹਰ ਅਲੀ ਖਾਨ ਨੂੰ ਪਾਰਟੀ ਦਾ ਨਵਾਂ ਪ੍ਰਧਾਨ ਚੁਣਿਆ ਗਿਆ। ਇਸ ਫੈਸਲੇ ਨਾਲ ਇਮਰਾਨ ਖਾਨ ਪਾਰਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਹੱਥ ਧੋ ਬੈਠੇ ਹਨ। ਗੌਹਰ ਖਾਨ ਨੂੰ ਇਮਰਾਨ ਖਾਨ ਦਾ ਕਰੀਬੀ ਮੰਨਿਆ ਜਾਂਦਾ ਹੈ। ਇਮਰਾਨ ਖਾਨ ਕ੍ਰਿਕਟ ਬੱਲੇ ਦਾ ਸਮਰਥਕ ਵੀ ਹੈ, ਕਿਉਂਕਿ ਉਹ ਪਹਿਲੇ ਅੰਤਰਰਾਸ਼ਟਰੀ ਕ੍ਰਿਕਟ ਖਿਡਾਰੀ ਰਹੇ ਹਨ। ਉਹ ਇਸ ਸਮੇਂ ਰਾਵਲਪਿੰਡੀ ਦੀ ਅਦਿਆਲਾ ਜੇਲ੍ਹ ਵਿੱਚ ਬੰਦ ਹੈ ਅਤੇ ਕਈ ਕੇਸਾਂ ਦਾ ਸਾਹਮਣਾ ਕਰ ਰਿਹਾ ਹੈ। ਈਸੀਪੀ ਨੇ ਪਾਰਟੀ ਨੂੰ ਅਗਲੇ ਸਾਲ 8 ਫਰਵਰੀ ਨੂੰ ਹੋਣ ਵਵਾਲੀਆਂ ਆਮ ਚੋਣਾਂ ਲੜਨ ਲਈ ਚੋਣ ਨਿਸ਼ਾਨ ਪ੍ਰਾਪਤ ਕਰਨ ਤੋਂ ਅਯੋਗ ਕਰਾਰ ਦਿੱਤਾ ਹੈ।