Projects

ਮੋਹਾਲੀ ‘ਚ ਸਮਾਜਿਕ-ਆਰਥਿਕ ਵਿਕਾਸ ਲਈ ਕਰੋੜਾਂ ਰੁਪਏ ਦੇ ਪ੍ਰੋਜੈਕਟ ਪ੍ਰਗਤੀ ਅਧੀਨ

ਐਸ.ਏ.ਐਸ.ਨਗਰ, 26 ਦਸੰਬਰ, 2023: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਦੱਸਿਆ ਕਿ ਐਸ.ਏ.ਐਸ. ਨਗਰ ਜ਼ਿਲ੍ਹੇ ਵਿੱਚ ਸਮਾਜਿਕ-ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਅਤੇ ਵਾਤਾਵਰਣ ਦੇ ਨੁਕਸਾਨ ਨੂੰ ਰੋਕਣ ਲਈ ਕਰੋੜਾਂ ਰੁਪਏ ਦੇ ਪ੍ਰੋਜੈਕਟ (Projects) ਪ੍ਰਗਤੀ ਅਧੀਨ ਹਨ। ਮੰਗਲਵਾਰ ਨੂੰ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਨੇ ਕਿਹਾ ਕਿ ਰਾਜ ਦੀ ਵਾਤਾਵਰਣ ਪ੍ਰਭਾਵ ਮੁਲਾਂਕਣ ਏਜੰਸੀ ਦੁਆਰਾ ਸਮਾਜਿਕ-ਆਰਥਿਕ ਵਿਕਾਸ ‘ਤੇ ਅਧਾਰਤ ਵਾਤਾਵਰਣ ਸੁਧਾਰ ਦੁਆਰਾ 82 ਪ੍ਰੋਜੈਕਟ ਨਿਰਧਾਰਤ ਕੀਤੇ ਗਏ ਸਨ। ਇਨ੍ਹਾਂ ਵਿੱਚੋਂ 6 ਮੁਕੰਮਲ ਹੋ ਚੁੱਕੇ ਹਨ ਜਦਕਿ 9 ਹੋਰ ਮੁਕੰਮਲ ਹੋਣ ਦੇ ਨੇੜੇ ਹਨ।

ਉਨ੍ਹਾਂ ਨੇ ਸਬੰਧਤ ਸਬ ਡਵੀਜ਼ਨਾਂ ਦੇ ਉਪ ਮੰਡਲ ਮੈਜਿਸਟਰੇਟਾਂ ਨੂੰ ਕਿਹਾ ਕਿ ਉਹ ਪ੍ਰੋਜੈਕਟ ਪ੍ਰਸਤਾਵਕਾਂ ਦੁਆਰਾ ਕੀਤੀਆਂ ਜਾ ਰਹੀਆਂ ਵਧੀਕ ਵਾਤਾਵਰਣ ਗਤੀਵਿਧੀਆਂ ਦੀ ਮੁੜ ਪੜਤਾਲ ਕਰਨ ਕਿ ਕਿੱਥੇ ਪ੍ਰੋਜੈਕਟ ਪੂਰੇ ਕੀਤੇ ਗਏ ਹਨ ਅਤੇ ਨਿਗਰਾਨੀ ਕਰਨ ਕਿ ਬਾਕੀ ਰਹਿੰਦੇ ਪ੍ਰੋਜੈਕਟਾਂ ਨੂੰ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਪੂਰਾ ਕਰਨਾ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਨੇ ਸਮਾਂ ਸੀਮਾ ਦੀ ਪਾਲਣਾ ਨਾ ਕਰਨ ‘ਤੇ ਪ੍ਰੋਜੈਕਟ ਦੇ ਪ੍ਰਸਤਾਵਕਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ।

ਪ੍ਰੋਜੈਕਟ (Projects) ਪ੍ਰਤਾਵਕਾਂ ਲਈ ਵਾਤਾਵਰਣ ਕਲੀਅਰੈਂਸ ਸ਼ਰਤਾਂ ਦੀ ਸਮੇਂ ਸਿਰ ਪਾਲਣਾ ਨੂੰ ਯਕੀਨੀ ਬਣਾਉਣਾ ਅਤੇ ਨਿਰਧਾਰਤ ਵਧੀਕ ਵਾਤਾਵਰਣ ਗਤੀਵਿਧੀਆਂ ਨੂੰ ਲਾਗੂ ਕਰਨਾ ਲਾਜ਼ਮੀ ਹੈ ਅਤੇ ਇਹ ਲਾਜ਼ਮੀ ਹੈ ਕਿ ਸਟੇਟ ਐਨਵਾਇਰਮੈਂਟ ਇੰਪੈਕਟ ਅਸੈੱਸਮੈਂਟ ਏਜੰਸੀ ਦੁਆਰਾ ਨਿਰਧਾਰਤ ਵਧੀਕ ਵਾਤਾਵਰਣ ਗਤੀਵਿਧੀਆਂ ਨੂੰ ਸਾਰੇ ਪ੍ਰੋਜੈਕਟ ਸਮਰਥਕਾਂ ਦੁਆਰਾ ਸਹੀ ਢੰਗ ਨਾਲ ਲਾਗੂ ਕੀਤਾ ਜਾਵੇ।

ਇਹ ਵਿਸ਼ੇਸ਼ ਤੌਰ ‘ਤੇ ਜ਼ਿਕਰ ਕੀਤਾ ਗਿਆ ਹੈ ਕਿ ਇਹ ਵਧੀਕ ਵਾਤਾਵਰਣ ਗਤੀਵਿਧੀਆਂ (ਏ ਈ ਏ) ਕਰੋੜਾਂ ਰੁਪਏ ਦੇ ਹਨ, ਜੋ ਵਾਤਾਵਰਣ ਦੇ ਸੁਧਾਰ ਲਈ ਵਾਤਾਵਰਣ ਪ੍ਰਬੰਧਨ ਯੋਜਨਾ ਦੇ ਹਿੱਸੇ ਵਜੋਂ ਪ੍ਰੋਜੈਕਟਾਂ ਦੇ ਆਸ ਪਾਸ ਦੇ ਘੇਰੇ ਵਿੱਚ ਨੇਪਰੇ ਚਾੜ੍ਹਨੇ ਲਾਜ਼ਮੀ ਕੀਤੇ ਗਏ ਹਨ।

ਇਨ੍ਹਾਂ ਪ੍ਰੋਜੈਕਟਾਂ ਵਿੱਚ ਵਾਤਾਵਰਣ ਸੰਬੰਧੀ ਵੱਖ-ਵੱਖ ਗਤੀਵਿਧੀਆਂ ਲਈ ਪਿੰਡ ਜਾਂ ਸਕੂਲ ਨੂੰ ਗੋਦ ਲੈਣਾ, ਵਾਟਰ ਟ੍ਰੀਟਮੈਂਟ ਪਲਾਂਟ ਲਗਾਉਣਾ, ਸੀਵਰੇਜ ਟ੍ਰੀਟਮੈਂਟ ਪਲਾਂਟ ਲਗਾਉਣਾ, ਸੋਲਰ ਪੈਨਲਾਂ ਦੀ ਸਥਾਪਨਾ, ਰੁੱਖ ਲਗਾਉਣਾ ਆਦਿ ਵਾਧੂ ਵਾਤਾਵਰਣ ਗਤੀਵਿਧੀਆਂ ਸ਼ਾਮਲ ਹਨ। ਗਤੀਵਿਧੀਆਂ ਦਾ ਮੁੱਖ ਉਦੇਸ਼ ਵਾਤਾਵਰਣ ਅਨੁਕੂਲ ਤਕਨੀਕਾਂ ਨੂੰ ਅਪਣਾ ਕੇ, ਵਾਤਾਵਰਣ ਵਾਤਾਵਰਣ ਦੇ ਵਿਗਾੜ ਨੂੰ ਰੋਕਣਾ ਹੈ ।

Scroll to Top