ਚੰਡੀਗੜ੍ਹ, 02 ਜਨਵਰੀ 2024: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਪ੍ਰਧਾਨ ਡੀ.ਐੱਸ.ਜੀ.ਐੱਮ.ਸੀ. ਮਨਜੀਤ ਸਿੰਘ ਜੀ.ਕੇ (Manjit Singh GK) ਨੂੰ ਪਾਰਟੀ ਦੀ ਕੋਰ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਜਿਕਰਯੋਗ ਹੈ ਕਿ 25 ਦਸੰਬਰ ਨੂੰ ਮਨਜੀਤ ਸਿੰਘ ਜੀ.ਕੇ. ਮੁੜ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਹੋ ਗਏ ਸਨ । ਇਸ ਮੌਕੇ ਮਨਜੀਤ ਸਿੰਘ ਜੀ.ਕੇ. (Manjit Singh GK) ਦਾ ਕਹਿਣਾ ਸੀ ਕਿ ਮੈਂ ਬਿਨਾਂ ਸ਼ਰਤ ਅਕਾਲੀ ਦਲ ’ਚ ਵਾਪਸੀ ਕਰ ਰਿਹਾ ਹਾਂ। ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਮੁੜ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਕਰਵਾਇਆ ਸੀ ।
ਜੂਨ 29, 2025 11:24 ਪੂਃ ਦੁਃ