ਚੰਡੀਗੜ੍ਹ, 04 ਦਸੰਬਰ 2024: ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Singh Khaira) ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਹਾਈਕੋਰਟ ਨੇ ਵਿਧਾਇਕ ਦੀ ਜ਼ਮਾਨਤ ਮਨਜ਼ੂਰ ਕਰ ਲਈ ਹੈ। ਜਿਕਰਯੋਗ ਹੈ ਕਿ ਡਰੱਗ ਮਾਮਲੇ ਵਿੱਚ ਵਿਜੀਲੈਂਸ ਵੱਲੋਂ ਸੁਖਪਾਲ ਖਹਿਰਾ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਕਾਗਜ਼ੀ ਕਾਰਵਾਈ ਤੋਂ ਬਾਅਦ ਸੁਖਪਾਲ ਖਹਿਰਾ ਛੇਤੀ ਹੀ ਜੇਲ੍ਹ ਤੋਂ ਬਾਹਰ ਆ ਸਕਦੇ ਹਨ, ਇਸ ਸਮੇਂ ਖਹਿਰਾ ਨਾਭਾ ‘ਚ ਜੇਲ੍ਹ ‘ਚ ਬੰਦ ਹਨ | ਜਿਕਰਯੋਗ ਹੈ ਕਿ 2015 ਦੇ ਐਨ.ਡੀ.ਪੀ.ਐੱਸ ਦੇ ਮਾਮਲੇ ‘ਚ 28 ਸਤੰਬਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ |
ਅਗਸਤ 5, 2025 10:01 ਪੂਃ ਦੁਃ