Zira

ਜ਼ੀਰਾ ‘ਚ ਪੁਲਿਸ ਤੇ ਨਸ਼ਾ ਤਸਕਰਾਂ ਵਿਚਾਲੇ ਕਥਿਤ ਮੁਕਾਬਲਾ, ਦੋ ਨਸ਼ਾ ਤਸਕਰਾਂ ਦੀ ਮੌਤ

ਚੰਡੀਗੜ੍ਹ, 09 ਜਨਵਰੀ 2024: ਫ਼ਿਰੋਜ਼ਪੁਰ ਦੇ ਜ਼ੀਰਾ (Zira) ਵਿੱਚ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ (STF) ਦੀ ਟੀਮ ਵੱਲੋਂ ਜ਼ੀਰਾ ਦੇ ਵਿਚ ਦੋ ਨਸ਼ਾ ਤਸਕਰਾਂ ਕਥਿਤ ਮੁਕਾਬਲੇ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਕਥਿਤ ਮੁਕਾਬਲੇ ਦੋੋਵੇਂ ਨਸ਼ਾ ਤਸਕਰਾਂ ਦੀ ਮੌਤ ਹੋ ਗਈ ਹੈ।

ਇਸ ਵਿੱਚ ਕਰਾਸ ਫਾਇਰਿੰਗ ਵਿੱਚ ਸੰਦੀਪ ਅਤੇ ਗੋਰਾ ਨਾਂ ਦੇ ਕਥਿਤ ਤਸਕਰ ਦੀ ਮੌਤ ਹੋ ਗਈ ਅਤੇ ਤੀਜਾ ਅਨਮੋਲ ਜ਼ਖਮੀ ਦੱਸਿਆ ਜਾ ਰਿਹਾ ਹੈ । ਪੁਲਿਸ ਮੁਤਾਬਕ ਇਨ੍ਹਾਂ ਕੋਲੋਂ ਤਿੰਨ ਪਿਸਤੌਲ ਵੀ ਬਰਾਮਦ ਹੋਏ ਹਨ। ਪੁਲਿਸ ਮੁਤਾਬਕ ਨਸ਼ਾ ਤਸਕਰ ਸਵਿਫਟ ਕਾਰ ਵਿੱਚ ਸਫਰ ਕਰ ਰਹੇ ਸਨ। ਐਸਟੀਐਫ ਨੇ ਉਨ੍ਹਾਂ ਨੂੰ ਜੀਰਾ-ਤਲਵੰਡੀ ਰੋਡ ’ਤੇ ਘੇਰ ਲਿਆ ਅਤੇ ਗੋਲੀਬਾਰੀ ਦੌਰਾਨ ਇੱਕ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਦੱਸਿਆ ਜਾ ਰਿਹਾ ਹੈ।

Scroll to Top