Meet Hayer

ਕੈਬਿਨਟ ਮੰਤਰੀ ਮੀਤ ਹੇਅਰ ਨੂੰ ਹਾਈਕੋਰਟ ਵੱਲੋਂ ਵੱਡੀ ਰਾਹਤ, ਗ਼ੈਰ-ਜ਼ਮਾਨਤੀ ਵਾਰੰਟ ਰੱਦ

ਚੰਡੀਗੜ੍ਹ, 15 ਜਨਵਰੀ 2024: ਪੰਜਾਬ ਦੇ ਕੈਬਿਨਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Meet Hayer) ਨੂੰ ਅੱਜ ਵੱਡੀ ਰਾਹਤ ਦਿੰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਵੱਲੋਂ ਉਨ੍ਹਾਂ ਖ਼ਿਲਾਫ਼ ਜਾਰੀ ਗ਼ੈਰ-ਜ਼ਮਾਨਤੀ ਵਾਰੰਟ ਰੱਦ ਕਰ ਦਿੱਤੇ ਹਨ। ਜਿਕਰਯੋਗ ਹੈ ਕਿ ਮੀਤ ਹੇਅਰ ਦੇ ਖ਼ਿਲਾਫ਼ 24 ਅਕਤੂਬਰ 2020 ਨੂੰ ਚੰਡੀਗੜ੍ਹ ਵਿੱਚ ਆਈਪੀਸੀ ਦੀ ਧਾਰਾ 188 ਦੇ ਤਹਿਤ ਐਫਆਈਆਰ ਦਰਜ ਕੀਤੀ ਗਈ ਸੀ ਜਦੋਂ ਉਹ ਆਪ ਸਮਰਥਕਾਂ ਦੇ ਨਾਲ ਚੰਡੀਗੜ੍ਹ ਵਿੱਚ ਭਾਜਪਾ ਦਫ਼ਤਰ ਵਿੱਚ ਪ੍ਰਦਰਸ਼ਨ ਕਰਨ ਗਿਆ ਸੀ।

ਇਸ ਮਾਮਲੇ ‘ਚ ਮੀਤ ਹੇਅਰ (Meet Hayer) ਨੂੰ ਜ਼ਮਾਨਤ ਮਿਲ ਗਈ ਸੀ ਪਰ ਪਿਛਲੇ ਮਹੀਨੇ ਮੀਤ ਹੇਅਰ ਅਦਾਲਤ ‘ਚ ਪੇਸ਼ ਨਹੀਂ ਹੋਏ ਸੀ, ਜਿਸ ਕਾਰਨ ਅਦਾਲਤ ਨੇ ਉਨ੍ਹਾਂ ਦੀ ਜ਼ਮਾਨਤ ਰੱਦ ਕਰ ਦਿੱਤੀ ਸੀ ਅਤੇ ਉਸ ਵਿਰੁੱਧ ਗੈਰ-ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤਾ ਸੀ। ਪਰ ਹੁਣ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਵੱਲੋਂ ਉਸ ਖ਼ਿਲਾਫ਼ ਜਾਰੀ ਗ਼ੈਰ-ਜ਼ਮਾਨਤੀ ਵਾਰੰਟ ਰੱਦ ਕਰ ਦਿੱਤੇ ਗਏ ਹਨ। ਹਾਈ ਕੋਰਟ ਨੇ ਉਨ੍ਹਾਂ ਨੂੰ ਚੰਡੀਗੜ੍ਹ ਅਦਾਲਤ ਵਿੱਚ ਅਗਲੀ ਪੇਸ਼ੀ ’ਤੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।

Scroll to Top