ਅੰਮ੍ਰਿਤਸਰ, 17 ਜਨਵਰੀ 2024: ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ (Sri Guru Gobind Singh Ji) ਦਾ ਪ੍ਰਕਾਸ਼ ਦਿਹਾੜਾ ਮਨੁੱਖਤਾ ਦੇ ਅਧਿਆਤਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੇਹੱਦ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜ ਕੇ ਦਰਸ਼ਨ ਇਸ਼ਨਾਨ ਕਰਨ ਦੇ ਨਾਲ-ਨਾਲ ਗੁਰਬਾਣੀ ਕੀਰਤਨ ਸਰਵਣ ਕੀਤਾ।
ਪ੍ਰਕਾਸ਼ ਦਿਹਾੜੇ (Sri Guru Gobind Singh Ji) ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਅਲੌਕਿਕ ਜਲੌਅ ਸਜਾਏ ਗਏ, ਜਿਸ ਦੇ ਸੰਗਤ ਨੇ ਦਰਸ਼ਨ ਕੀਤੇ ਤੇ ਅਨੰਦ ਮਾਣਿਆ | ਜਿੱਥੇ ਅੰਮ੍ਰਿਤਸਰ ਸ਼ਹਿਰ ਵਾਸੀ ਇਸ ਦਿਨ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਲਈ ਆਉਂਦੇ ਹਨ, ਇਸ ਦੇ ਚੱਲਦੇ ਦੇਸ਼ ਅਤੇ ਵਿਦੇਸ਼ ਤੋਂ ਵੀ ਸੰਗਤਾਂ ਵੱਡੀ ਗਿਣਤੀ ਵਿਚ ਸੱਚਖੰਡ ਸ੍ਰੀ ਦਰਬਾਰ ਸਾਹਿਬ ਆ ਕੇ ਅੱਜ ਦੇ ਦਿਨ ਮੱਥਾ ਟੇਕਣ ਆਉਂਦੀਆਂ ਹਨ ਅਤੇ ਪਵਿੱਤਰ ਸਰੋਵਰ ਵਿੱਚ ਇਸਨਾਨ ਕਰਦੀਆਂ ਹਨ ਤੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕਰਦੀਆਂ ਹਨ ਅਤੇ ਪਵਿੱਤਰ ਗੁਰਬਾਣੀ ਦਾ ਕੀਰਤਨ ਸਰਵਣ ਕਰਦੀਆਂ ਹਨ |
ਦੇਰ ਸ਼ਾਮ ਸੰਗਤ ਵੱਲੋਂ ਸ੍ਰੀ ਦਰਬਾਰ ਸਾਹਿਬ ਦੀਆਂ ਪਰਿਕਰਮਾ ਚ ਦੀਪਮਾਲਾ ਵੀ ਕੀਤੀ ਜਾਂਦੀ ਹੈ ਅਤੇ ਐੱਸਜੀਪੀਸੀ ਵੱਲੋਂ ਸ਼ਾਮ ਵੇਲੇ ਆਤਿਸ਼ਬਾਜੀ ਵੀ ਕੀਤੀ ਜਾਂਦੀ ਹੈ ਜੋ ਕਿ ਇਕ ਵੱਖਰਾ ਹੀ ਦ੍ਰਿਸ਼ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਦੇਖਣ ਨੂੰ ਮਿਲਦਾ ਹੈ |