ASI

ਅੰਮ੍ਰਿਤਸਰ ਦੇ ਹਸਪਤਾਲ ‘ਚ ਮੁਲਜ਼ਮ ਦਾ ਮੈਡੀਕਲ ਕਰਵਾਉਣ ਆਏ ASI ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਚੰਡੀਗ੍ਹੜ, 18 ਜਨਵਰੀ 2024: ਅੰਮ੍ਰਿਤਸਰ ਦੇ ਸਿਵਲ ਹਸਪਤਾਲ ਵਿੱਚ ਇੱਕ ਮੁਲਜ਼ਮ ਦਾ ਮੈਡੀਕਲ ਕਰਵਾਉਣ ਆਏ ਇੱਕ ਏ.ਐੱਸ.ਆਈ (ASI) ਪਰਮਜੀਤ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਕਿਹਾ ਜਾ ਰਿਹਾ ਏ ਕਿ ਭੱਜੇ ਮੁਲਜ਼ਮ ਦਾ ਪਿੱਛਾ ਕਰਦਿਆਂ ਪੁਲਿਸ ਮੁਲਾਜ਼ਮ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।

ਜਦਕਿ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਕੋਈ ਵੀ ਅਪਰਾਧੀ ਭੱਜਿਆ ਨਹੀਂ ਹੈ। ਹਸਪਤਾਲ ਵਿੱਚ ਮੁਲਜ਼ਮ ਦਾ ਮੈਡੀਕਲ ਕਰਵਾਉਂਦੇ ਹੋਏ ਏ.ਐਸ.ਆਈ. (ASI) ਦੀ ਮੌਤ ਹੋ ਗਈ | ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਡਾਕਟਰੀ ਇਲਾਜ ਦੌਰਾਨ ਪਰਮਜੀਤ ਸਿੰਘ ਨੂੰ ਦਿਲ ਦਾ ਦੌਰਾ ਪਿਆ। ਜਾਂਚ ਲਈ ਲਿਆਂਦਾ ਗਿਆ ਮੁਲਜ਼ਮ ਵੀ ਪੁਲਿਸ ਦੀ ਗ੍ਰਿਫ਼ਤ ਵਿੱਚ ਹੈ।

Scroll to Top