Sadhu Singh Dharamsot

ਮਨੀ ਲਾਂਡਰਿੰਗ ਮਾਮਲਾ: ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਅੱਜ ਅਦਾਲਤ ‘ਚ ਪੇਸ਼ੀ

ਚੰਡੀਗੜ੍ਹ, 19 ਜਨਵਰੀ 2024: ਪੰਜਾਬ ਦੇ ਜੰਗਲਾਤ ਵਿਭਾਗ ਨਾਲ ਸਬੰਧਤ ਕਰੋੜਾਂ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਪੰਜਾਬ ਦੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ (Sadhu Singh Dharamsot) ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀਆਂ ਟੀਮਾਂ ਮਾਮਲੇ ਦੀ ਜਾਂਚ ਵਿੱਚ ਜੁਟੀਆਂ ਹੋਈਆਂ ਹਨ। ਜੰਗਲਾਤ ਵਿਭਾਗ ਦੇ ਇਸ ਘਪਲੇ ਵਿੱਚ ਕਈ ਅਧਿਕਾਰੀ ਅਤੇ ਸਿਆਸਤਦਾਨ ਈਡੀ ਦੇ ਰਡਾਰ ‘ਤੇ ਹਨ। ਸਾਧੂ ਸਿੰਘ 3 ਦਿਨਾਂ ਦੇ ਰਿਮਾਂਡ ‘ਤੇ ਸਨ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਤੋਂ ਪੁੱਛਗਿੱਛ ਦੌਰਾਨ ਈਡੀ ਨੂੰ ਕੁਝ ਅਹਿਮ ਜਾਣਕਾਰੀਆਂ ਮਿਲੀਆਂ।

ਜਿਕਰਯੋਗ ਹੈ ਕਿ ਈਡੀ ਨੇ ਸੋਮਵਾਰ ਨੂੰ ਪੰਜਾਬ ਦੇ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ (Sadhu Singh Dharamsot) ਨੂੰ ਗ੍ਰਿਫਤਾਰ ਕੀਤਾ ਸੀ। ਉਸ ਨੂੰ ਈਡੀ ਦੀ ਜਲੰਧਰ ਯੂਨਿਟ ਨੇ ਜੰਗਲਾਤ ਘਪਲੇ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਪੁੱਛਗਿੱਛ ਲਈ ਬੁਲਾਇਆ ਸੀ। ਧਰਮਸੋਤ ਤੋਂ ਇਲਾਵਾ ਨਵੰਬਰ 2023 ਵਿਚ ਈਡੀ ਨੇ ਸੰਗਤ ਸਿੰਘ ਗਿਲਜੀਆ, ਜੰਗਲਾਤ ਵਿਭਾਗ ਦੇ ਕੁਝ ਠੇਕੇਦਾਰਾਂ ਅਤੇ ਉਨ੍ਹਾਂ ਦੇ ਕਰੀਬੀਆਂ ਦੇ ਘਰਾਂ ‘ਤੇ ਛਾਪੇਮਾਰੀ ਕੀਤੀ ਸੀ।

ਈਡੀ ਧਰਮਸੋਤ ਦੇ ਨਜ਼ਦੀਕੀ ਸਹਿਯੋਗੀ ਅਤੇ ਜੰਗਲਾਤ ਵਿਭਾਗ ਦੇ ਠੇਕੇਦਾਰ ਹਰਮੋਹਿੰਦਰ ਸਿੰਘ, ਖੰਨਾ ਸਥਿਤ ਨਜ਼ਦੀਕੀ ਸਹਿਯੋਗੀ ਅਤੇ ਕੁਝ ਅਧਿਕਾਰੀਆਂ ਵਿਰੁੱਧ ਕਾਰਵਾਈ ਕਰ ਸਕਦੀ ਹੈ।

Scroll to Top