June 24, 2024 5:48 pm
Chandigarh

Holiday: ਚੰਡੀਗੜ੍ਹ ਪ੍ਰਸ਼ਾਸਨ ਵੱਲੋਂ 22 ਜਨਵਰੀ ਛੁੱਟੀ ਦਾ ਐਲਾਨ

ਚੰਡੀਗੜ੍ਹ, 19 ਜਨਵਰੀ 2024: ਚੰਡੀਗੜ੍ਹ (Chandigarh) ਪ੍ਰਸ਼ਾਸਨ ਵੱਲੋਂ 22 ਜਨਵਰੀ (ਸੋਮਵਾਰ) ਨੂੰ ਅਯੁੱਧਿਆ ਵਿੱਚ ਰਾਮਲਲਾ ਦੇ ਪ੍ਰਾਨ ਪ੍ਰਤਿਸ਼ਠਾ ਦਿਹਾੜੇ ਮੱਦੇਨਜਰ ਪੂਰੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸੰਬੰਧੀ ਇੱਕ ਪੱਤਰ ਵੀ ਜਾਰੀ ਕੀਤਾ ਗਿਆ ਹੈ | ਚੰਡੀਗੜ੍ਹ ਪ੍ਰਸ਼ਾਸਨ ਦੇ ਹੁਕਮਾਂ ਅਨੁਸਾਰ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ, ਵਿਦਿਅਕ ਅਦਾਰੇ ਅਤੇ ਉਦਯੋਗਿਕ ਅਦਾਰੇ ਬੰਦ ਰਹਿਣਗੇ। ਪ੍ਰਸ਼ਾਸਨ ਅਧੀਨ ਚੱਲ ਰਹੇ ਸਾਰੇ ਅਦਾਰਿਆਂ ਨੂੰ ਬੰਦ ਕਰਨ ਦੇ ਹੁਕਮ ਵੀ ਦਿੱਤੇ ਗਏ ਹਨ।