ਭਵਾਨੀਗੜ੍ਹ, 26 ਜਨਵਰੀ, 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਸੰਗਰੂਰ ਦੇ ਪੇਂਡੂ ਤੇ ਸ਼ਹਿਰੀ ਵਿਕਾਸ ਨੂੰ ਯਕੀਨੀ ਬਣਾਉਣ ਦੀ ਆਰੰਭੀ ਮੁਹਿੰਮ ਤਹਿਤ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਨਕਟੇ ਵਿਖੇ ਨਵੇਂ ਜਲ ਸਪਲਾਈ ਪ੍ਰੋਜੈਕਟ ਦਾ ਉਦਘਾਟਨ ਕੀਤਾ।
ਇਸ ਮੌਕੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਇਸ ਪ੍ਰੋਜੈਕਟ ਉਤੇ 70 ਲੱਖ ਰੁਪਏ ਦੀ ਲਾਗਤ ਆਈ ਹੈ, ਜਿਸ ਨਾਲ ਪਿੰਡ ਵਾਸੀਆਂ ਨੂੰ ਸਾਫ਼ ਅਤੇ ਸੁੱਧ ਪਾਣੀ ਦੀ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਹਲਕਾ ਸੰਗਰੂਰ ਦੇ ਹਰ ਪਿੰਡ, ਕਸਬੇ ਅਤੇ ਸ਼ਹਿਰੀ ਹਿੱਸੇ ਦਾ ਕਾਇਆ ਕਲਪ ਕਰਨ ਲਈ ਉਹ ਪੜਾਅਵਾਰ ਤਰੀਕੇ ਨਾਲ ਕਾਰਜਸ਼ੀਲ ਹਨ ਅਤੇ ਹਲਕਾ ਵਾਸੀਆਂ ਨੂੰ ਸਰਵੋਤਮ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਸਰਗਰਮ ਹਨ।
ਵਿਧਾਇਕ ਨੇ ਕਿਹਾ ਕਿ ਅਸੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੀ ਦਿਸ਼ਾ ਵਿੱਚ ਨਿਰੰਤਰ ਕਾਰਜਸ਼ੀਲ ਹਾਂ ਅਤੇ ਇਸ ਉਦੇਸ਼ ਦੀ ਪੂਰਤੀ ਲਈ ਹਰ ਵਰਗ ਦੀਆਂ ਜ਼ਰੂਰਤਾਂ ਨੂੰ ਤਰਜੀਹ ਦੇ ਆਧਾਰ ਉੱਤੇ ਪੂਰਾ ਕਰਨ ਲਈ ਜੁਟੇ ਹੋਏ ਹਾਂ। ਇਸ ਮੌਕੇ ਪਿੰਡ ਵਾਸੀਆਂ ਨੇ ਵਿਧਾਇਕ ਨਰਿੰਦਰ ਕੌਰ ਭਰਾਜ ਦਾ ਇਸ ਉਦਮ ਲਈ ਧੰਨਵਾਦ ਕੀਤਾ। ਇਸ ਮੌਕੇ ਪ੍ਰਸ਼ਾਸ਼ਨਿਕ ਅਧਿਕਾਰੀਆ ਤੋਂ ਇਲਾਵਾ ਵਿਕਰਮ ਨਕਟੇ ਅਤੇ ਗੋਪੀ ਨਕਟੇ ਵੀ ਹਾਜ਼ਰ ਸਨ।