Freedom Struggle

ਮੋਹਾਲੀ ਜ਼ਿਲ੍ਹਾ ਪ੍ਰਸ਼ਾਸਨ ਨੇ ਭਾਰਤ ਦੇ ਆਜ਼ਾਦੀ ਸੰਗਰਾਮ ਦੇ ਸ਼ਹੀਦਾਂ ਦੀ ਯਾਦ ‘ਚ ਮੌਨ ਰੱਖਿਆ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 30 ਜਨਵਰੀ, 2024: ਜ਼ਿਲ੍ਹਾ ਪ੍ਰਸ਼ਾਸਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਅੱਜ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ ਬਰਸੀ ਮੌਕੇ ਭਾਰਤ ਦੇ ਆਜ਼ਾਦੀ ਸੰਗਰਾਮ (Freedom Struggle) ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਡੀ ਏ ਸੀ ਮੋਹਾਲੀ ਵਿਖੇ ਦੋ ਮਿੰਟ ਦਾ ਮੌਨ ਰੱਖਿਆ ਗਿਆ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਵਿਰਾਜ ਸ਼ਿਆਮਕਰਨ ਤਿੜਕੇ ਅਤੇ ਐਸ ਪੀ (ਐਚ) ਤੁਸ਼ਾਰ ਗੁਪਤਾ, ਸਹਾਇਕ ਕਮਿਸ਼ਨਰ (ਯੂ ਟੀ) ਡੇਵੀ ਗੋਇਲ, ਸਹਾਇਕ ਕਮਿਸ਼ਨਰ(ਜ) ਹਰਜੋਤ ਕੌਰ ਮਾਵੀ, ਮੁੱਖ ਮੰਤਰੀ ਫੀਲਡ ਅਫ਼ਸਰ ਇੰਦਰ ਪਾਲ, ਡੀ ਐ ਸਪੀ ਹਰਸਿਮਰਨ ਸਿੰਘ ਬੱਲ ਆਦਿ ਅਧਿਕਾਰੀ ਹਾਜ਼ਰ ਸਨ।

ਏ ਡੀ ਸੀ ਵਿਰਾਜ ਤਿੜਕੇ ਨੇ ਕਿਹਾ ਕਿ ਇਹ ਦਿਨ ਸਾਨੂੰ ਸਾਡੇ ਮਹਾਨ ਆਜ਼ਾਦੀ ਘੁਲਾਟੀਆਂ ਵੱਲੋਂ ਦੇਸ਼ ਨੂੰ ਅੰਗਰੇਜ਼ਾਂ ਤੋਂ ਆਜ਼ਾਦ ਕਰਵਾਉਣ ਲਈ ਦਿੱਤੀਆਂ ਕੁਰਬਾਨੀਆਂ ਦੀ ਯਾਦ ਦਿਵਾਉਂਦਾ ਹੈ ਅਤੇ ਸਾਨੂੰ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਮਹਾਨ ਸੁਤੰਤਰਤਾ ਸੈਨਾਨੀਆਂ ਦੇ ਸਦਾ ਰਿਣੀ ਰਹਿਣਾ ਚਾਹੀਦਾ ਹੈ ਉਨ੍ਹਾਂ ਕਿਹਾ ਕਿ ਇਸ ਵਿਸ਼ੇਸ਼ ਦਿਨ ‘ਤੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਅਤੇ ਹੋਰ ਆਜ਼ਾਦੀ ਘੁਲਾਟੀਆਂ ਦੇ ਯੋਗਦਾਨ ਨੂੰ ਉਨ੍ਹਾਂ ਦੇ ਸਨਮਾਨ ਵਜੋਂ ਯਾਦ ਕੀਤਾ ਜਾਂਦਾ ਹੈ।

Scroll to Top