ਚੰਡੀਗੜ੍ਹ, 01 ਫਰਵਰੀ 2024: ਕੇਂਦਰ ਸਰਕਾਰ ਨੇ ਵੀਰਵਾਰ ਨੂੰ ਭਾਰਤ ਅਤੇ ਸੰਯੁਕਤ ਅਰਬ ਅਮੀਰਾਤ (UAE) ਦਰਮਿਆਨ ਦੁਵੱਲੀ ਨਿਵੇਸ਼ ਸੰਧੀ (Bilateral Investment Treaty) ‘ਤੇ ਹਸਤਾਖਰ ਕਰਨ ਨੂੰ ਮਨਜ਼ੂਰੀ ਦਿੱਤੀ। ਇਹ ਸਮਝੌਤਾ ਦੋਵਾਂ ਦੇਸ਼ਾਂ ਵਿਚਾਲੇ ਨਿਵੇਸ਼ ਨੂੰ ਉਤਸ਼ਾਹਿਤ ਕਰਨ ਵਿੱਚ ਮੱਦਦ ਕਰੇਗਾ। ਇਹ ਜਾਣਕਾਰੀ ਅਧਿਕਾਰਤ ਬਿਆਨ ਜਾਰੀ ਕਰਕੇ ਦਿੱਤੀ ਗਈ ਹੈ।
ਬਿਆਨ ਵਿੱਚ ਕਿਹਾ ਗਿਆ ਹੈ, “ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਨੇ ਅੱਜ ਭਾਰਤ ਅਤੇ ਯੂਏਈ ਦਰਮਿਆਨ ਬੀਆਈਟੀ (Bilateral Investment Treaty) ‘ਤੇ ਹਸਤਾਖਰ ਅਤੇ ਪ੍ਰਵਾਨਗੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ।” ਬਿਆਨ ਵਿੱਚ ਕਿਹਾ ਗਿਆ ਹੈ ਕਿ ਇਸ ਸੰਧੀ ਨਾਲ ਨਿਵੇਸ਼ਕਾਂ, ਖਾਸ ਕਰਕੇ ਵੱਡੇ ਨਿਵੇਸ਼ਕਾਂ ਦਾ ਭਰੋਸਾ ਵਧਣ ਦੀ ਉਮੀਦ ਹੈ। ਇਸ ਨਾਲ ਵਿਦੇਸ਼ੀ ਨਿਵੇਸ਼ ਅਤੇ ਵਿਦੇਸ਼ੀ ਸਿੱਧੇ ਨਿਵੇਸ਼ (ਓ.ਡੀ.ਆਈ.) ਦੇ ਮੌਕੇ ਵਧਣਗੇ। ਇਸ ਦਾ ਭਵਿੱਖ ਵਿੱਚ ਰੁਜ਼ਗਾਰ ਸਿਰਜਣ ਉੱਤੇ ਸਕਾਰਾਤਮਕ ਪ੍ਰਭਾਵ ਪੈ ਸਕਦਾ ਹੈ।
ਬਿਆਨ ਦੇ ਮੁਤਾਬਕ, “ਇਸ ਮਨਜ਼ੂਰੀ ਨਾਲ ਭਾਰਤ ਵਿੱਚ ਨਿਵੇਸ਼ ਵਧਣ ਦੀ ਉਮੀਦ ਹੈ। ਇਸ ਨਾਲ ਘਰੇਲੂ ਨਿਰਮਾਣ ਨੂੰ ਉਤਸ਼ਾਹਿਤ ਕਰਨ, ਆਯਾਤ ‘ਤੇ ਨਿਰਭਰਤਾ ਘਟਾਉਣ ਅਤੇ ਨਿਰਯਾਤ ਵਧਾਉਣ ਵਿੱਚ ਵੀ ਮੱਦਦ ਮਿਲੇਗੀ।ਦੋਵਾਂ ਦੇਸ਼ਾਂ ਨੇ ਮਈ 2022 ਵਿੱਚ ਇੱਕ ਮੁਕਤ ਵਪਾਰ ਸਮਝੌਤਾ ਵੀ ਲਾਗੂ ਕੀਤਾ ਸੀ। ਅਪ੍ਰੈਲ 2000 ਤੋਂ ਸਤੰਬਰ 2023 ਦਰਮਿਆਨ ਭਾਰਤ ਵਿੱਚ 16.7 ਅਰਬ ਡਾਲਰ ਦਾ ਸਿੱਧਾ ਵਿਦੇਸ਼ੀ ਨਿਵੇਸ਼ ਆਇਆ ਹੈ।