IND vs ENG

IND vs ENG: ਭਾਰਤ-ਇੰਗਲੈਂਡ ਵਿਚਾਲੇ ਦੂਜੇ ਟੈਸਟ ਦੇ ਪਹਿਲੇ ਸੈਸ਼ਨ ਦਾ ਖੇਡ ਸਮਾਪਤ, ਭਾਰਤ ਦਾ ਸਕੋਰ 103/2

ਚੰਡੀਗੜ੍ਹ, 02 ਫਰਵਰੀ 2024: ਭਾਰਤ ਅਤੇ ਇੰਗਲੈਂਡ (IND vs ENG) ਵਿਚਾਲੇ ਪੰਜ ਮੈਚਾਂ ਦੀ ਟੈਸਟ ਸੀਰੀਜ਼ ਦਾ ਦੂਜਾ ਮੈਚ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਭਾਰਤੀ ਟੀਮ ਫਿਲਹਾਲ 0-1 ਨਾਲ ਪਿੱਛੇ ਹੈ। ਭਾਰਤੀ ਟੀਮ ਨੂੰ ਹੈਦਰਾਬਾਦ ‘ਚ ਖੇਡੇ ਗਏ ਪਹਿਲੇ ਟੈਸਟ ‘ਚ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਸ ਮੈਚ ‘ਚ ਭਾਰਤ ਸੀਰੀਜ਼ ‘ਚ ਵਾਪਸੀ ਕਰਨ ਦੀ ਕੋਸ਼ਿਸ਼ ਕਰੇਗਾ। ਦੂਜਾ ਟੈਸਟ ਵਿਸ਼ਾਖਾਪਟਨਮ ‘ਚ ਖੇਡਿਆ ਜਾ ਰਿਹਾ ਹੈ। ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ।

ਪਹਿਲੇ ਦਿਨ ਲੰਚ ਤੱਕ ਭਾਰਤ ਨੇ ਆਪਣੀ ਪਹਿਲੀ ਪਾਰੀ ਵਿੱਚ ਦੋ ਵਿਕਟਾਂ ਗੁਆ ਕੇ 103 ਦੌੜਾਂ ਬਣਾ ਲਈਆਂ ਹਨ। ਫਿਲਹਾਲ ਯਸ਼ਸਵੀ ਜੈਸਵਾਲ 51 ਦੌੜਾਂ ਅਤੇ ਸ਼੍ਰੇਅਸ ਅਈਅਰ ਚਾਰ ਦੌੜਾਂ ਬਣਾ ਕੇ ਕ੍ਰੀਜ਼ ‘ਤੇ ਹਨ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਆਈ ਭਾਰਤੀ ਟੀਮ ਦੀ ਸ਼ੁਰੂਆਤ ਖਰਾਬ ਰਹੀ। ਰੋਹਿਤ 14 ਦੌੜਾਂ ਬਣਾ ਕੇ ਆਊਟ ਹੋ ਗਏ। ਉਸ ਨੂੰ ਡੈਬਿਊ ਕਰਨ ਵਾਲੇ ਸ਼ੋਏਬ ਬਸ਼ੀਰ ਨੇ ਓਲੀ ਪੋਪ ਦੇ ਹੱਥੋਂ ਕੈਚ ਕਰਵਾਇਆ।

ਫਿਰ ਯਸ਼ਸਵੀ ਨੇ ਸ਼ੁਭਮਨ ਗਿੱਲ ਨਾਲ ਮਿਲ ਕੇ ਦੂਜੀ ਵਿਕਟ ਲਈ 49 ਦੌੜਾਂ ਦੀ ਸਾਂਝੇਦਾਰੀ ਕੀਤੀ। ਜਦੋਂ ਅਜਿਹਾ ਲੱਗ ਰਿਹਾ ਸੀ ਕਿ ਗਿੱਲ ਵੱਡੀ ਪਾਰੀ ਖੇਡ ਸਕਦਾ ਹੈ ਤਾਂ ਜੇਮਸ ਐਂਡਰਸਨ ਨੇ ਉਸ ਨੂੰ ਵਿਕਟਕੀਪਰ ਫੌਕਸ ਹੱਥੋਂ ਕੈਚ ਕਰਵਾ ਦਿੱਤਾ। ਸ਼ੁਭਮਨ ਪੰਜ ਚੌਕਿਆਂ ਦੀ ਮੱਦਦ ਨਾਲ 34 ਦੌੜਾਂ ਬਣਾ ਕੇ ਆਊਟ ਹੋ ਗਏ। ਤੀਜੇ ਨੰਬਰ ‘ਤੇ ਬੱਲੇਬਾਜ਼ੀ ਕਰਨ ਤੋਂ ਬਾਅਦ ਤੋਂ ਉਹ ਲਗਾਤਾਰ ਅਸਫਲ ਹੋ ਰਿਹਾ ਹੈ।

Scroll to Top