ਚੰਡੀਗੜ੍ਹ, 02 ਫਰਵਰੀ 2024: ਚੰਪਈ ਸੋਰੇਨ (Champai Soren) ਝਾਰਖੰਡ ਦੇ 12ਵੇਂ ਮੁੱਖ ਮੰਤਰੀ ਬਣ ਗਏ ਹਨ। ਰਾਜਪਾਲ ਸੀਪੀ ਰਾਧਾਕ੍ਰਿਸ਼ਨਨ ਨੇ ਸ਼ੁੱਕਰਵਾਰ ਨੂੰ ਦੁਪਹਿਰ 12.20 ਵਜੇ ਉਨ੍ਹਾਂ ਨੂੰ ਸਹੁੰ ਚੁਕਾਈ। ਝਾਰਖੰਡ ਵਿੱਚ 23 ਸਾਲਾਂ ਵਿੱਚ 11 ਵਾਰ ਮੁੱਖ ਮੰਤਰੀ ਬਦਲੇ ਹਨ। ਇਨ੍ਹਾਂ ਵਿੱਚੋਂ ਅਰਜੁਨ ਮੁੰਡਾ ਅਤੇ ਸ਼ਿਬੂ ਸੋਰੇਨ ਤਿੰਨ-ਤਿੰਨ ਵਾਰ ਮੁੱਖ ਮੰਤਰੀ ਬਣੇ ਹਨ। ਰਘੁਵਰ ਦਾਸ ਇਕੱਲੇ ਮੁੱਖ ਮੰਤਰੀ ਸਨ ਜਿਨ੍ਹਾਂ ਨੇ ਆਪਣਾ ਪੰਜ ਸਾਲ ਦਾ ਕਾਰਜਕਾਲ ਪੂਰਾ ਕੀਤਾ।
ਚੰਪਈ (Champai Soren) ਦੇ ਨਾਲ ਹੀ ਕਾਂਗਰਸ ਦੇ ਆਲਮਗੀਰ ਆਲਮ ਅਤੇ ਰਾਸ਼ਟਰੀ ਜਨਤਾ ਦਲ ਦੇ ਸਤਿਆਨੰਦ ਭੋਕਤਾ ਨੇ ਵੀ ਮੰਤਰੀ ਵਜੋਂ ਸਹੁੰ ਚੁੱਕੀ। ਕਿਹਾ ਜਾ ਰਿਹਾ ਹੈ ਕਿ ਚੰਪਈ ਸਰਕਾਰ ‘ਚ ਦੋ ਡਿਪਟੀ ਸੀਐਮ ਹੋ ਸਕਦੇ ਹਨ। ਸਰਕਾਰ ਨੂੰ 10 ਦਿਨਾਂ ਵਿੱਚ ਬਹੁਮਤ ਸਾਬਤ ਕਰਨਾ ਹੋਵੇਗਾ। ਸਹੁੰ ਚੁੱਕਣ ਤੋਂ ਬਾਅਦ ਸਾਰੇ ਵਿਧਾਇਕ ਹੈਦਰਾਬਾਦ ਲਈ ਰਵਾਨਾ ਹੋ ਗਏ। ਕਥਿਤ ਜ਼ਮੀਨ ਘਪਲੇ ਮਾਮਲੇ ਵਿੱਚ ਹੇਮੰਤ ਸੋਰੇਨ ਦੀ ਗ੍ਰਿਫ਼ਤਾਰੀ ਤੋਂ ਬਾਅਦ ਚੰਪਈ ਸੋਰੇਨ ਨੂੰ ਵਿਧਾਇਕ ਦਲ ਦਾ ਆਗੂ ਚੁਣਿਆ ਗਿਆ ਸੀ। ਰਾਜਪਾਲ ਨੇ ਉਨ੍ਹਾਂ ਨੂੰ ਵੀਰਵਾਰ ਰਾਤ 11 ਵਜੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਲਈ ਬੁਲਾਇਆ ਸੀ।