July 7, 2024 4:35 pm
Portugal

ਪੁਰਤਗਾਲ ‘ਚ ਸੜਕ ਹਾਦਸੇ ਦੌਰਾਨ ਹੁਸ਼ਿਆਰਪੁਰ ਦੇ ਨੌਜਵਾਨ ਦੀ ਮੌਤ, ਪੀੜਤ ਪਰਿਵਾਰ ਨੇ ਸਰਕਾਰ ਤੋਂ ਮੰਗੀ ਮੱਦਦ

ਚੰਡੀਗੜ੍ਹ, 05 ਫਰਵਰੀ, 2024: ਹੁਸ਼ਿਆਰਪੁਰ ਦੇ ਹਲਕਾ ਦਸੂਹਾ ਦੇ ਇੱਕ 24 ਸਾਲਾ ਨੌਜਵਾਨ ਦੀ ਪੁਰਤਗਾਲ (Portugal) ਦੇ ਲਿਸਬਨ ਸ਼ਹਿਰ ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਤਜਿੰਦਰ ਸਿੰਘ ਵਾਸੀ ਪਿੰਡ ਉਸਮਾਨ ਸ਼ਹੀਦ ਵਜੋਂ ਹੋਈ ਹੈ। ਹਾਦਸੇ ਦੌਰਾਨ ਕਾਰ ਵਿੱਚ ਪੰਜ ਨੌਜਵਾਨ ਸਵਾਰ ਸਨ। ਜਿਸ ਵਿੱਚੋਂ ਤਜਿੰਦਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹੋਰ ਨੌਜਵਾਨਾਂ ਨੂੰ ਵੀ ਮਾਮੂਲੀ ਸੱਟਾਂ ਲੱਗੀਆਂ ਹਨ।

ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਦੇ ਪਿਓ ਭਗਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ 16 ਮਹੀਨੇ ਪਹਿਲਾਂ ਕਰਜ਼ਾ ਲੈ ਕੇ ਆਪਣੇ ਲੜਕੇ ਨੂੰ ਪੁਰਤਗਾਲ ਭੇਜਿਆ ਸੀ, ਤਾਂ ਜੋ ਘਰ ਦੀ ਆਰਥਿਕ ਹਾਲਤ ਸੁਧਰ ਸਕੇ। ਐਤਵਾਰ ਸਵੇਰੇ ਰਿਸ਼ਤੇਦਾਰਾਂ ਨੇ ਘਰ ਆ ਕੇ ਉਨ੍ਹਾਂ ਦੇ ਪੁੱਤਰ ਦੀ ਸੜਕ ਹਾਦਸੇ ‘ਚ ਮੌਤ ਹੋਣ ਦੀ ਸੂਚਨਾ ਦਿੱਤੀ। ਜਿਸ ਤੋਂ ਬਾਅਦ ਮੈਂ ਪੁਰਤਗਾਲ ਰਹਿੰਦੇ ਤਜਿੰਦਰ ਸਿੰਘ ਦੇ ਦੋਸਤਾਂ ਅਤੇ ਰਿਸ਼ਤੇਦਾਰਾਂ ਨਾਲ ਸੰਪਰਕ ਕੀਤਾ।

ਜਿਸ ਨੇ ਦੱਸਿਆ ਕਿ ਕੰਮ ਖ਼ਤਮ ਕਰਕੇ ਪੰਜੇ ਦੋਸਤ ਕਾਰ ‘ਚ ਘਰ ਵਾਪਸ ਆ ਰਹੇ ਸਨ। ਕੁਝ ਦੇਰ ਸਫਰ ਕਰਨ ਤੋਂ ਬਾਅਦ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਖੱਡ ‘ਚ ਪਲਟ ਗਈ। ਜਿਵੇਂ ਹੀ ਉਹ ਸਾਰੇ ਕਾਰ ‘ਚੋਂ ਉਤਰੇ। ਪਰ ਤਜਿੰਦਰ ਸਿੰਘ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਕਾਰ ਵਿੱਚੋਂ ਬਾਹਰ ਕੱਢਿਆ ।

ਜਦੋਂ ਦੋਸਤਾਂ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਤਜਿੰਦਰ ਸਿੰਘ ਨੂੰ ਹੋਸ਼ ਨਾ ਆਇਆ ਤਾਂ ਉਸ ਨੂੰ ਨਜ਼ਦੀਕੀ ਹਸਪਤਾਲ (Portugal) ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪਰਿਵਾਰ ਨੇ ਪੰਜਾਬ ਅਤੇ ਕੇਂਦਰ ਸਰਕਾਰਾਂ ਨੂੰ ਅਪੀਲ ਕੀਤੀ ਹੈ ਕਿ ਪੁੱਤ ਦੀ ਮ੍ਰਿਤਕ ਦੇਹ ਨੂੰ ਛੇਤੀ ਤੋਂ ਛੋਟੀ ਵਾਪਸ ਲਿਆਂਦਾ ਜਾਵੇ ਤਾਂ ਜੋ ਉਸ ਦਾ ਅੰਤਿਮ ਸਸਕਾਰ ਉਸ ਦੇ ਜੱਦੀ ਪਿੰਡ ਵਿੱਚ ਕੀਤਾ ਜਾ ਸਕੇ।