Arvind Kejriwal

ED ਦੀ ਸ਼ਿਕਾਇਤ ‘ਤੇ ਅਦਾਲਤ ਵੱਲੋਂ CM ਅਰਵਿੰਦ ਕੇਜਰੀਵਾਲ ਨੂੰ 17 ਫਰਵਰੀ ਨੂੰ ਪੇਸ਼ ਹੋਣ ਦੇ ਹੁਕਮ ਜਾਰੀ

ਚੰਡੀਗੜ੍ਹ, 7 ਫ਼ਰਵਰੀ 2024: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਸ਼ਿਕਾਇਤ ‘ਤੇ ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੂੰ ਸੰਮਨ ਜਾਰੀ ਕੀਤਾ ਹੈ। ਅਦਾਲਤ ਨੇ 17 ਫਰਵਰੀ ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਹਨ। ਈਡੀ ਨੇ ਸੀਆਰਪੀਸੀ 190 ਦੀ ਪ੍ਰਕਿਰਿਆ ਤਹਿਤ ਅਦਾਲਤ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ। ਸ਼ਿਕਾਇਤ ਵਿੱਚ ਆਈਪੀਸੀ 174 ਲਗਾਈ ਗਈ ਸੀ।

ਜਿਕਰਯੋਗ ਹੈ ਕਿ ਈਡੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਖ਼ਿਲਾਫ਼ ਦਿੱਲੀ ਦੀ ਅਦਾਲਤ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ। ਈਡੀ ਨੇ ਰਾਊਸ ਐਵੇਨਿਊ ਅਦਾਲਤ ਵਿੱਚ ਸ਼ਿਕਾਇਤ ਕੀਤੀ ਹੈ ਕਿ ਕੇਜਰੀਵਾਲ 5 ਵਾਰ ਸੰਮਨ ਭੇਜਣ ਤੋਂ ਬਾਅਦ ਵੀ ਪੇਸ਼ ਨਹੀਂ ਹੋਏ।

ਕਥਿਤ ਦਿੱਲੀ ਸ਼ਰਾਬ ਘਪਲੇ ਨਾਲ ਸਬੰਧਤ ਮਾਮਲੇ ਵਿੱਚ ਈਡੀ ਨੇ ਅਰਵਿੰਦ ਕੇਜਰੀਵਾਲ ਨੂੰ 5 ਵਾਰ ਸੰਮਨ ਭੇਜੇ ਹਨ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਕੇਜਰੀਵਾਲ ਨੂੰ ਪਹਿਲਾ ਸੰਮਨ ਪਿਛਲੇ ਸਾਲ 2 ਨਵੰਬਰ, 21 ਦਸੰਬਰ ਅਤੇ ਇਸ ਸਾਲ 3 ਜਨਵਰੀ, 18 ਜਨਵਰੀ ਅਤੇ 31 ਜਨਵਰੀ ਨੂੰ ਭੇਜਿਆ ਸੀ। ਕੇਜਰੀਵਾਲ ਨੇ ਇਨ੍ਹਾਂ ਪੰਜ ਸੰਮਨਾਂ ਦਾ ਕੋਈ ਜਵਾਬ ਨਹੀਂ ਦਿੱਤਾ ਅਤੇ ਕਿਹਾ ਕਿ ਇਹ ਗੈਰ-ਕਾਨੂੰਨੀ ਸੀ।

 

Scroll to Top