ਚੰਡੀਗੜ੍ਹ,13 ਫਰਵਰੀ 2024: ਦੇਸ਼ ਭਰ ‘ਚੋਂ ਵੱਖ-ਵੱਖ ਪਾਰਟੀਆਂ ਦੇ ਆਗੂ ਕਿਸਾਨ ਅੰਦਲਨ (farmers Protest) ਦੇ ਹੱਕ ‘ਚ ਆਏ ਹਨ | ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਕਿ ਅੱਜ ਕਿਸਾਨ ਦਿੱਲੀ ਵੱਲ ਮਾਰਚ ਕਰ ਰਹੇ ਹਨ। ਉਨ੍ਹਾਂ ਨੂੰ ਰੋਕਿਆ ਜਾ ਰਿਹਾ ਹੈ, ਉਨ੍ਹਾਂ ‘ਤੇ ਅੱਥਰੂ ਗੈਸ ਦੇ ਗੋਲੇ ਛੱਡੇ ਜਾ ਰਹੇ ਹਨ… ਇਹ ਕੀ ਕਹਿ ਰਹੇ ਹਨ? ਉਹ ਸਿਰਫ਼ ਆਪਣੀ ਮਿਹਨਤ ਦਾ ਫਲ ਮੰਗ ਰਹੇ ਹਨ।
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੈਡਿੰਗ ਨੇ ਕਿਹਾ ਕਿ ਅਸੀਂ ਕਿਸਾਨਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਲਈ ਇੱਕ ਹੈਲਪਲਾਈਨ ਨੰਬਰ ਸ਼ੁਰੂ ਕੀਤਾ ਹੈ। ਮੱਦਦ ਲਈ 82838 35469 ਨੰਬਰ ‘ਤੇ ਕਾਲ ਕਰ ਸਕਦੇ ਹਨ |
ਕਿਸਾਨਾਂ ਦੇ ਦਿੱਲੀ ਚਲੋ ਮਾਰਚ ‘ਤੇ AIMIM ਦੇ ਮੁਖੀ ਅਸਦੁਦੀਨ ਓਵੈਸੀ ਨੇ ਕਿਹਾ ਕਿ ਇਹ ਕੇਂਦਰ ਸਰਕਾਰ ਦੀ ਨਾਕਾਮੀ ਹੈ। ਉਨ੍ਹਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੀ ਕਿਸਾਨਾਂ ਦੀ ਮੰਗ ਪੂਰੀ ਕਰਨੀ ਚਾਹੀਦੀ ਸੀ, ਦੂਜੀ ਮੰਗ ਸਵਾਮੀਨਾਥਨ ਕਮੇਟੀ ਦੀ ਹੈ ਜਿਸ ਨੂੰ ਲਾਗੂ ਕੀਤਾ ਜਾਣਾ ਚਾਹੀਦਾ ਹੈ।
ਕਿਸਾਨ ਅੰਦੋਲਨ (farmers Protest) ਬਾਰੇ ਹਰਿਆਣਾ ਦੇ ਸਾਬਕਾ ਸੀਐਮ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਉਨ੍ਹਾਂ ਨਾਲ ਗੱਲ ਕਰਨੀ ਚਾਹੀਦੀ ਹੈ ਅਤੇ ਛੇਤੀ ਤੋਂ ਛੇਤੀ ਹੱਲ ਕੱਢਣਾ ਚਾਹੀਦਾ ਹੈ।