ਚੰਡੀਗੜ੍ਹ ,12 ਅਗਸਤ 2021 : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਨੇ ਮੌਸਮ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਆਉਣ ਵਾਲੇ ਦਿਨਾਂ ‘ਚ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿੱਚ ਲਗਾਤਾਰ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ |
ਮੌਸਮ ਵਿਭਾਗ ਨੇ ਇਹ ਵੀ ਜਾਣਕਾਰੀ ਸਾਂਝੀ ਕੀਤੀ ਹੈ ਕਿ ਆਉਣ ਵਾਲੇ ਦਿਨਾਂ ‘ ਪੰਜਾਬ ਦੇ ਮੈਦਾਨੀ ਖੇਤਰਾਂ ‘ਚ ਵੱਧ ਤੋਂ ਵੱਧ ਤਾਪਮਾਨ 34 – 38 ਡਿਗਰੀ ਅਤੇ ਘੱਟੋ-ਘੱਟ 26 – 28 ਡਿਗਰੀ ਸੈਲਸੀਅਸ ਦੇ ਵਿੱਚ-ਵਿੱਚ ਰਹਿ ਸਕਦਾ ਹੈ।