Arvind Kejriwal

ਆਬਕਾਰੀ ਨੀਤੀ ਮਾਮਲਾ: ED ਨੇ ਅਰਵਿੰਦ ਕੇਜਰੀਵਾਲ ਨੂੰ ਪੁੱਛਗਿੱਛ ਲਈ ਭੇਜਿਆ ਛੇਵਾਂ ਸੰਮਨ

ਚੰਡੀਗੜ੍ਹ, 14 ਫਰਵਰੀ 2024: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ (Arvind Kejriwal) ਨੂੰ ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਚੱਲ ਰਹੀ ਜਾਂਚ ‘ਚ ਸ਼ਾਮਲ ਹੋਣ ਲਈ ਛੇਵਾਂ ਸੰਮਨ ਜਾਰੀ ਕੀਤਾ ਹੈ। ਈਡੀ ਨੇ ਉਨ੍ਹਾਂ ਨੂੰ 19 ਫਰਵਰੀ ਨੂੰ ਪੇਸ਼ ਹੋਣ ਲਈ ਕਿਹਾ ਹੈ। ਇਸ ਤੋਂ ਪਹਿਲਾਂ ਵੀ ਈਡੀ ਨੇ ਪੰਜ ਸੰਮਨ ਭੇਜੇ ਸਨ, ਜਿਨ੍ਹਾਂ ਨੂੰ ਮੁੱਖ ਮੰਤਰੀ ਨੇ ਨਜ਼ਰਅੰਦਾਜ਼ ਕਰ ਦਿੱਤਾ ਸੀ।

ਈਡੀ ਨੇ ਕੇਜਰੀਵਾਲ (Arvind Kejriwal) ਨੂੰ 2 ਫਰਵਰੀ, 17 ਜਨਵਰੀ, 3 ਜਨਵਰੀ, 21 ਦਸੰਬਰ ਅਤੇ 2 ਨਵੰਬਰ ਨੂੰ ਸੰਮਨ ਭੇਜੇ ਸਨ ਪਰ ਦਿੱਲੀ ਦੇ ਮੁੱਖ ਮੰਤਰੀ ਪੇਸ਼ ਨਹੀਂ ਹੋਏ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਨੇ ਕਿਹਾ ਕਿ ਕੇਜਰੀਵਾਲ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਦਿੱਤੇ ਆਪਣੇ ਜਵਾਬ ਵਿੱਚ ਪੁੱਛਿਆ ਹੈ ਕਿ ਜੇਕਰ ਉਹ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਮੁਲਜ਼ਮ ਨਹੀਂ ਹਨ ਤਾਂ ਫਿਰ ਸੰਮਨ ਕਿਉਂ ਜਾਰੀ ਕੀਤੇ ਗਏ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਦੀ ਰਾਉਸ ਐਵੇਨਿਊ ਕੋਰਟ ਤੋਂ ਵੱਡਾ ਝਟਕਾ ਲੱਗਾ । ਕੇਜਰੀਵਾਲ ਦੇ ਪੇਸ਼ ਨਾ ਹੋਣ ਕਾਰਨ ਈਡੀ ਨੇ ਅਦਾਲਤ ਵਿੱਚ ਅਰਜ਼ੀ ਦਾਖ਼ਲ ਕੀਤੀ ਸੀ। ਜਿਸ ‘ਤੇ ਅਦਾਲਤ ਨੇ ਸੀਐਮ ਕੇਜਰੀਵਾਲ ਨੂੰ ਸੰਮਨ ਭੇਜੇ ਹਨ, ਜਿਸ ‘ਚ ਉਨ੍ਹਾਂ ਨੂੰ 17 ਫਰਵਰੀ ਨੂੰ ਅਦਾਲਤ ‘ਚ ਪੇਸ਼ ਹੋਣ ਲਈ ਕਿਹਾ ਗਿਆ ਹੈ।

Scroll to Top