ਟਰੇਨਾਂ ਰੱਦ

ਪੰਜਾਬ ਦੇ ਇਨ੍ਹਾਂ 6 ਜ਼ਿਲ੍ਹਿਆਂ ‘ਚ ਰੋਕੀਆਂ ਜਾਣਗੀਆਂ ਰੇਲਾਂ, ਕੁਝ ਘੰਟਿਆਂ ਲਈ ਟੋਲ ਪਲਾਜ਼ੇ ਰਹਿਣਗੇ ਮੁਫ਼ਤ

ਚੰਡੀਗੜ੍ਹ, 15 ਫਰਵਰੀ 2024: ਪੰਜਾਬ ਵਿੱਚ 13 ਫਰਵਰੀ ਤੋਂ ਸ਼ੁਰੂ ਹੋਏ ਕਿਸਾਨ ਅੰਦੋਲਨ ਨੇ ਵੱਡਾ ਰੂਪ ਧਾਰਨ ਕਰ ਲਿਆ ਹੈ। ਸੰਯੁਕਤ ਕਿਸਾਨ ਮੋਰਚਾ ਨੇ ਪੰਜਾਬ ਦੇ ਸਾਰੇ ਟੋਲ ਪਲਾਜ਼ਿਆਂ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਮੁਫ਼ਤ ਕਰਨ ਦਾ ਐਲਾਨ ਕੀਤਾ ਹੈ । ਇਸ ਦੌਰਾਨ ਬੀਕੇਯੂ ਉਗਰਾਹਾਂ ਪੰਜਾਬ ਦੇ 6 ਜ਼ਿਲ੍ਹਿਆਂ ਵਿੱਚ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਰੇਲਾਂ (Trains) ਰੋਕੇਗੀ।

ਪੰਜਾਬ-ਹਰਿਆਣਾ ਦੇ ਸ਼ੰਭੂ ਬਾਰਡਰ ਨੂੰ ਬੰਦ ਕਰਨ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਅੱਜ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਰੇਲਾਂ ਰੋਕਣ ਦਾ ਫੈਸਲਾ ਕੀਤਾ ਹੈ। ਪੰਜਾਬ ਦੇ 6 ਜ਼ਿਲ੍ਹਿਆਂ ਲੁਧਿਆਣਾ, ਅੰਮ੍ਰਿਤਸਰ, ਬਠਿੰਡਾ, ਬਰਨਾਲਾ, ਫਤਹਿਗੜ੍ਹ ਸਾਹਿਬ ਅਤੇ ਮੋਗਾ ਵਿੱਚ ਟਰੇਨਾਂ ਨੂੰ ਰੋਕਿਆ ਜਾਵੇਗਾ।

ਇਸ ਕਾਰਨ ਅੰਮ੍ਰਿਤਸਰ-ਦਿੱਲੀ ਰੇਲ (Trains) ਮਾਰਗ ਬੁਰੀ ਤਰ੍ਹਾਂ ਪ੍ਰਭਾਵਿਤ ਹੋਵੇਗਾ। ਇਹ ਅੰਦਾਜ਼ਾ ਲਗਾਇਆ ਗਿਆ ਹੈ ਕਿ ਇੱਕ ਦਰਜਨ ਮਹੱਤਵਪੂਰਨ ਰੇਲ ਗੱਡੀਆਂ ਪ੍ਰਭਾਵਿਤ ਹੋਣਗੀਆਂ ਅਤੇ ਕਈ ਰੇਲਗੱਡੀਆਂ ਨੂੰ ਮੁਲਤਵੀ ਕੀਤਾ ਜਾ ਸਕਦਾ ਹੈ ਜਾਂ ਰੂਟ ਵਿੱਚ ਛੋਟਾ ਕੀਤਾ ਜਾ ਸਕਦਾ ਹੈ।

ਇਸ ਦੇ ਨਾਲ ਹੀ ਸੜਕ ਅਤੇ ਰੇਲ ਮਾਰਗ ਬੰਦ ਹੋਣ ਤੋਂ ਬਾਅਦ ਉਡਾਣਾਂ ਦੀਆਂ ਕੀਮਤਾਂ 7 ਗੁਣਾ ਤੱਕ ਵਧ ਗਈਆਂ ਹਨ। ਅੰਮ੍ਰਿਤਸਰ-ਦਿੱਲੀ ਵਿਚਾਲੇ ਚੱਲਣ ਵਾਲੀਆਂ ਚਾਰ ਉਡਾਣਾਂ ਦੀਆਂ ਕੀਮਤਾਂ ‘ਚ 7 ਗੁਣਾ ਵਾਧਾ ਹੋਇਆ ਹੈ। ਇੰਡੀਗੋ ਦੀ ਸਵੇਰੇ 6.05 ਵਜੇ ਰਵਾਨਾ ਹੋਣ ਵਾਲੀ ਫਲਾਈਟ ਦੀ ਕੀਮਤ 12,177 ਰੁਪਏ ਹੈ। ਇਸ ਦੇ ਨਾਲ ਹੀ ਸਵੇਰੇ 6.50 ਵਜੇ ਰਵਾਨਾ ਹੋਣ ਵਾਲੀ ਏਅਰ ਇੰਡੀਆ ਦੀ ਫਲਾਈਟ ਦੀ ਕੀਮਤ 34,617 ਰੁਪਏ ‘ਤੇ ਪਹੁੰਚ ਗਈ ਹੈ।

ਅੱਜ ਸ਼ਾਮ ਇੱਕ ਵਾਰ ਫਿਰ ਕੇਂਦਰ ਨਾਲ ਕਿਸਾਨਾਂ ਦੀ ਤੀਜੇ ਡੋਰ ਦੀ ਬੈਠਕ ਹੈ ਅਤੇ ਅੰਦੋਲਨ ਦੀ ਸ਼ੁਰੂਆਤ ਤੋਂ ਬਾਅਦ ਪਹਿਲੀ ਬੈਠਕ ਹੋਣ ਜਾ ਰਹੀ ਹੈ। ਇਸ ਵਿੱਚ ਕਿਸਾਨਾਂ ਦੇ ਮਸਲੇ ਵਿਚਾਰੇ ਜਾਣਗੇ। ਪਰ 13-14 ਫਰਵਰੀ ਨੂੰ ਪੰਜਾਬ ਦੇ ਸ਼ੰਭੂ, ਖਨੌਰੀ ਅਤੇ ਡੱਬਵਾਲੀ ਸਰਹੱਦਾਂ ‘ਤੇ ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲੇ, ਰਬੜ ਅਤੇ ਪਲਾਸਟਿਕ ਦੀਆਂ ਗੋਲੀਆਂ ਆਦਿ ਚਲਾਏ ਜਾਣ ਤੋਂ ਪੰਜਾਬ ਦੀਆਂ ਹੋਰ ਜਥੇਬੰਦੀਆਂ ਨਾਖੁਸ਼ ਹਨ।

 

 

Scroll to Top