overloaded vehicles

ਡਾ. ਸੇਨੂ ਦੁੱਗਲ ਵੱਲੋਂ ਸੜਕਾਂ ‘ਤੇ ਵਾਹਨਾਂ ਦੀ ਚੈਕਿੰਗ, ਓਵਰਲੋਡਿਡ ਵਾਹਨਾਂ ਦੇ ਕੱਟੇ ਚਲਾਨ

ਫਾਜ਼ਿਲਕਾ, 15 ਫਰਵਰੀ 2024: ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ (Dr. Senu Duggal) ਵੱਲੋਂ ਸੜਕ ਸੁਰੱਖਿਆ ਮਹੀਨਾ ਤਹਿਤ ਸੜਕਾਂ ‘ਤੇ ਉਤਰਦੇ ਹੋਏ ਵਾਹਨਾਂ ਦੀ ਚੈਕਿੰਗ ਕੀਤੀ ਗਈ, ਜਿਸ ਦੌਰਾਨ ਦੋ ਓਵਰਲੋਡਿਡ ਟਰਾਲੀਆਂ (overloaded vehicles) ਫੜੀਆਂ ਗਈਆਂ ਤੇ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੀ ਕਾਰਵਾਈ ਕਰਨ ਦੇ ਆਦੇਸ਼ ਤੋਂ ਬਾਅਦ ਟਰਾਲੀਆਂ ਦੇ ਚਲਾਨ ਕੱਟੇ ਗਏ ਅਤੇ ਜ਼ੁਰਮਾਨਾ ਵੀ ਕੀਤਾ ਗਿਆ।

ਡਿਪਟੀ ਕਮਿਸ਼ਨਰ ਨੇ ਲੋਕਾਂ ਦੀ ਜਾਨ—ਮਾਲ ਦੀ ਰਾਖੀ ਨੂੰ ਲੈ ਕੇ ਕਿਸੇ ਕਿਸਮ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੜਕ ਸੁਰੱਖਿਆ ਮਹੀਨਾ ਮਨਾਉਣ ਦਾ ਮੰਤਵ ਸੜਕਾਂ *ਤੇ ਚਲਣ ਵਾਲੇ ਰਾਹਗੀਰਾਂ ਨੂੰ ਹਰ ਪੱਖੋਂ ਸੁਰੱਖਿਅਤ ਮਹਿਸੂਸ ਕਰਵਾਉਣਾ ਹੈ।ਉਨ੍ਹਾਂ ਕਿਹਾ ਕਿ ਵਹੀਕਲ ਨੂੰ ਓਵਰਲੋਡ (overloaded vehicles) ਕਰਨ ਕਰਕੇ ਪਿਛੇ ਵਾਲੇ ਨੂੰ ਸਹੀ ਦਿਖਾਈ ਨਾ ਦੇਣ ਕਰਕੇ ਕਈ ਵਾਰ ਹਾਦਸੇ ਹੋ ਜਾਂਦੇ ਹਨ।

ਉਨ੍ਹਾਂ ਵਾਹਨ ਚਾਲਕਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਨਿਰਧਾਰਤ ਲੋਡ ਅਨੁਸਾਰ ਹੀ ਵਹੀਕਲਾਂ ਨੂੰ ਹੀ ਭਰਿਆ ਜਾਵੇ। ਉਨ੍ਹਾਂ ਕਿਹਾ ਕਿ ਉਲੰਘਣਾਂ ਕਰਨ ਵਾਲਿਆਂ ਖਿਲਾਫ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।ਉਨ੍ਹਾਂ ਕਿਹਾ ਕਿ ਗੈਰ ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਨੂੰ ਵੀ ਕਿਸੇ ਕੀਮਤ ਵਿਚ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨੁੰ ਕਿਹਾ ਕਿ ਗੈਰ ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਖਿਲਾਫ ਵੀ ਕਾਰਵਾਈਆਂ ਅਮਲ ਵਿਚ ਲਿਆਂਦੀਆਂ ਜਾਣ। ਇਸ ਮੌਕੇ ਮਾਈਨਿੰਗ ਵਿਭਾਗ ਅਤੇ ਪੁਲਿਸ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

Scroll to Top