ਚੰਡੀਗੜ੍ਹ, 17 ਫਰਵਰੀ 2024: ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਕਮਲਨਾਥ (Kamal Nath) ਦੇ ਭਾਜਪਾ ਵਿੱਚ ਸ਼ਾਮਲ ਹੋਣ ਦੀਆਂ ਚਰਚਾਵਾਂ ਤੇਜ਼ ਹੋ ਗਈਆਂ ਹਨ। ਉਨ੍ਹਾਂ ਨੇ ਸ਼ਨੀਵਾਰ ਨੂੰ ਆਪਣਾ ਛਿੰਦਵਾੜਾ ਦੌਰਾ ਰੱਦ ਕਰ ਦਿੱਤਾ ਅਤੇ ਭੋਪਾਲ ਰਾਹੀਂ ਦਿੱਲੀ ਲਈ ਰਵਾਨਾ ਹੋ ਗਏ। ਉਨ੍ਹਾਂ ਦੇ ਨਾਲ ਉਨ੍ਹਾਂ ਦਾ ਸੰਸਦ ਮੈਂਬਰ ਪੁੱਤਰ ਨਕੁਲ ਨਾਥ ਵੀ ਦਿੱਲੀ ਜਾ ਰਿਹਾ ਹੈ।
ਇਸ ਦੌਰੇ ਨੂੰ ਲੈ ਕੇ ਸੂਬੇ ਦੀ ਸਿਆਸਤ ਵਿੱਚ ਹੜਕੰਪ ਮਚ ਗਿਆ ਹੈ। ਭਾਜਪਾ ਦਾ ਰਾਸ਼ਟਰੀ ਸੰਮੇਲਨ ਸ਼ਨੀਵਾਰ ਤੋਂ ਦਿੱਲੀ ‘ਚ ਸ਼ੁਰੂ ਹੋ ਰਿਹਾ ਹੈ। ਅਜਿਹੇ ‘ਚ ਮੁੱਖ ਮੰਤਰੀ ਡਾ: ਮੋਹਨ ਯਾਦਵ, ਭਾਜਪਾ ਦੇ ਸੂਬਾ ਪ੍ਰਧਾਨ ਵੀਡੀ ਸ਼ਰਮਾ ਸਮੇਤ ਸੂਬਾ ਭਾਜਪਾ ਦੇ ਕਈ ਵੱਡੇ ਆਗੂ ਦਿੱਲੀ ‘ਚ ਹਨ।
ਸਿਆਸੀ ਸੂਤਰਾਂ ਦਾ ਦਾਅਵਾ ਹੈ ਕਿ ਕਮਲਨਾਥ (Kamal Nath) ਅਤੇ ਉਨ੍ਹਾਂ ਦੇ ਸੰਸਦ ਮੈਂਬਰ ਪੁੱਤਰ ਨਕੁਲ ਨਾਥ ਨੇ ਸ਼ੁੱਕਰਵਾਰ ਨੂੰ ਛਿੰਦਵਾੜਾ ‘ਚ ਆਪਣੇ ਸਮਰਥਕਾਂ ਨਾਲ ਬੈਠਕ ਕੀਤੀ। ਉਨ੍ਹਾਂ ਦੇ ਭਾਜਪਾ ‘ਚ ਸ਼ਾਮਲ ਹੋਣ ਦੀ ਗੱਲ ਸਾਹਮਣੇ ਆਈ ਸੀ। ਇਸ ਤੋਂ ਬਾਅਦ ਉਨ੍ਹਾਂ ਦੇ ਭਾਜਪਾ ‘ਚ ਸ਼ਾਮਲ ਹੋਣ ਦੀਆਂ ਸੰਭਾਵਨਾਵਾਂ ਮਜ਼ਬੂਤ ਹੋ ਗਈਆਂ ਹਨ।