EKYC

ਐੱਸ.ਡੀ.ਐਮ ਖਰੜ ਵੱਲੋਂ 21 ਤੋਂ 27 ਫਰਵਰੀ ਤੱਕ ਲੱਗਣ ਵਾਲੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਕੈਂਪਾਂ ਦਾ ਸ਼ਡਿਊਲ ਜਾਰੀ

ਖਰੜ, 19 ਫਰਵਰੀ, 2024: ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਨਿਪਟਾਰਾ ਕਰਨ ਦੇ ਮੰਤਵ ਨਾਲ 6 ਫ਼ਰਵਰੀ ਤੋਂ ਸ਼ੁਰੂ ਕੀਤੇ ਗਏ ‘ਆਪ ਦੀ ਸਰਕਾਰ ਆਪ ਦੇ ਦੁਆਰ’ ਜਨਤਕ ਕੈਂਪਾਂ ਦੀ ਲੜੀ ਦੇ ਮੱਦੇਨਜ਼ਰ ਐਸ.ਡੀ.ਐਮ. ਗੁਰਮੰਦਰ ਸਿੰਘ ਵੱਲੋਂ ਖਰੜ (Kharar) ਸਬ-ਡਿਵੀਜ਼ਨ ’ਚ 21 ਫਰਵਰੀ ਤੋਂ 27 ਫਰਵਰੀ ਤੱਕ ਲੱਗਣ ਵਾਲੇ ਪਿੰਡ/ਵਾਰਡ ਵਾਰ ਕੈਂਪਾਂ ਦੀ ਸਮਾਂ-ਸਾਰਣੀ ਜਾਰੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਰੋਜ਼ਾਨਾ ਚਾਰ ਤੋਂ ਛੇ ਪਿੰਡਾਂ/ਵਾਰਡਾਂ ’ਚ ਕੈਂਪ ਲਾਏ ਜਾਣਗੇ, ਜਿਨ੍ਹਾਂ ’ਚ ਮੌਕੇ ’ਤੇ ਹਾਜ਼ਰ ਅਧਿਕਾਰੀ/ਕਰਮਚਾਰੀ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਕੈਂਪ ਦੌਰਾਨ ਹੱਲ ਕਰਨਗੇ।

ਉਨ੍ਹਾਂ ਨੇ ਲੋਕਾਂ ਨੂੰ ਆਪਣੇ ਪਿੰਡ/ਵਾਰਡ (Kharar) ’ਚ ਲੱਗਣ ਵਾਲੇ ਕੈਂਪ ’ਚ ਮਿੱਥੀ ਤਰੀਕ ਨੂੰ ਪੁੱਜਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ 21 ਫਰਵਰੀ ਨੂੰ ਰਸੂਲਪੁਰ ਸਵੇਰੇ 9 ਤੋਂ 11 ਵਜੇ ਤੱਕ, ਘੰਡੋਲੀ ਸਵੇਰੇ 9 ਤੋਂ 1 ਵਜੇ ਅਤੇ ਪੜਛ ਵਿਖੇ ਦੁਪਹਿਰ 12 ਤੋਂ 2 ਵਜੇ ਤੱਕ, ਸਲਾਮਤਪੁਰ ਦੁਪਹਿਰ 2 ਤੋ 5 ਵਜੇ ਤੱਕ, ਤੀੜਾ ਅਤੇ ਰਹਿਮਨਪੁਰ ਵਿਖੇ ਦੁਪਿਹਰ 3 ਤੋਂ 5 ਤੱਕ ਕੈਂਪ ਲਾਏ ਜਾਣਗੇ। 22 ਫ਼ਰਵਰੀ ਨੂੰ ਤੋਗਾਂ ਸਵੇਰੇ 9 ਤੋਂ 11 ਵਜੇ ਤੱਕ, ਧਨੋੜਾ ਸਵੇਰੇ 9 ਤੋਂ 1 ਵਜੇ ਤੱਕ, ਸਿੰਗਾਰੀਵਾਲਾ ਵਿਖੇ ਦੁਪਹਿਰ 12 ਤੋਂ 2 ਵਜੇ ਤੱਕ, ਨਾਡਾ ਦੁਪਹਿਰ 2 ਤੋਂ 5 ਵਜੇ ਤੱਕ, ਮਸਤਗੜ੍ਹ ਦੁਪਿਹਰ 3 ਤੋਂ 5 ਵਜੇ ਤੱਕ ਕੈਂਪ ਲਾਏ ਜਾਣਗੇ।

23 ਫ਼ਰਵਰੀ ਨੂੰ ਸਿਉਂਕ, ਮਿਲਖ ਸਵੇਰੇ 9 ਤੋਂ 11 ਵਜੇ ਤੱਕ, ਪੈਂਤਪੁਰ ਅਤੇ ਮਾਜਰੀਆਂ ਵਿਖੇ ਦੁਪਹਿਰ 12 ਤੋਂ 2 ਵਜੇ ਤੱਕ, ਸੰਗਾਲਾ, ਮਾਜਰੀ ਦੁਪਿਹਰ 3 ਤੋਂ 5 ਵਜੇ ਤੱਕ ਕੈਂਪ ਲਾਏ ਜਾਣਗੇ। 24 ਫ਼ਰਵਰੀ ਨੂੰ ਸਿਆਲਬਾ, ਪੱਲਣਪੁਰ ਰੰਗੂਆਣਾ ਬੁਰਾਨਾ ਸਵੇਰੇ 9 ਤੋਂ 11 ਵਜੇ ਤੱਕ, ਚਾਹੜਮਾਜਰ, ਮਾਜਰਾ ਵਿਖੇ ਦੁਪਹਿਰ 12 ਤੋਂ 2 ਵਜੇ ਤੱਕ, ਫਤਿਹਪੁਰ, ਬਾਂਸੇਪੁਰ ਦੁਪਿਹਰ 3 ਤੋਂ 5 ਵਜੇ ਤੱਕ ਕੈਂਪ ਲਾਏ ਜਾਣਗੇ। 25 ਫ਼ਰਵਰੀ ਨੂੰ ਪਲਹੇੜੀ ਸਵੇਰੇ 9 ਤੋਂ 11 ਵਜੇ ਤੱਕ, ਦੁਲਵਾਂ ਖੱਦਰੀ ਸਵੇਰੇ 9 ਤੋਂ 1 ਵਜੇ ਤੱਕ, ਤਕੀਪੁਰ ਵਿਖੇ ਦੁਪਹਿਰ 12 ਤੋਂ 2 ਵਜੇ ਤੱਕ, ਹੁਸ਼ਿਆਰਪੁਰ ਦੁਪਹਿਰ 2 ਤੋਂ 5 ਵਜੇ ਤੱਕ, ਸਿਸਵਾਂ ਦੁਪਿਹਰ 3 ਤੋਂ 5 ਵਜੇ ਤੱਕ ਕੈਂਪ ਲਾਏ ਜਾਣਗੇ।

26 ਫ਼ਰਵਰੀ ਨੂੰ ਫਾਟਵਾਂ, ਕੰਸਾਲਾ ਸਵੇਰੇ 9 ਤੋਂ 11 ਵਜੇ ਤੱਕ, ਭਗਤਮਾਜਰਾ, ਖੈਰਪੁਰ ਵਿਖੇ ਦੁਪਹਿਰ 12 ਤੋਂ 2 ਵਜੇ ਤੱਕ, ਢਕੋਰਾਂ ਕਲਾਂ, ਢਕੋਰਾਂ ਖੁਰਦ ਦੁਪਿਹਰ 3 ਤੋਂ 5 ਵਜੇ ਤੱਕ ਕੈਂਪ ਲਾਏ ਜਾਣਗੇ। 27 ਫ਼ਰਵਰੀ ਨੂੰ ਰੁੜਕੀ ਖਾਮ ਸਵੇਰੇ 9 ਤੋਂ 11 ਵਜੇ ਤੱਕ, ਕਰਤਾਰਪੁਰ ਸਵੇਰੇ 9 ਤੋਂ 1 ਵਜੇ ਤੱਕ, ਕਾਦੀਮਾਜਰਾ ਵਿਖੇ ਦੁਪਹਿਰ 12 ਤੋਂ 2 ਵਜੇ ਤੱਕ, ਚੰਦਪੁਰ ਦੁਪਹਿਰ 2 ਤੋਂ 5 ਵਜੇ ਤੱਕ, ਤਿਊੜ ਨਾਨੂਮਾਜਰਾ ਦੁਪਿਹਰ 3 ਤੋਂ 5 ਵਜੇ ਤੱਕ ਕੈਂਪ ਲਾਏ ਜਾਣਗੇ।

ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਮੁੱਖ ਟੀਚਾ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਅਤੇ ਇੱਕੋ ਛੱਤ ਥੱਲੇ ਪੰਜਾਬ ਸਰਕਾਰ ਵੱਲੋਂ ਜਾਰੀ ਲੋਕ ਭਲਾਈ ਸਕੀਮਾਂ ਦਾ ਲਾਭ ਪੰਹੁਚਾਉਣਾ ਅਤੇ ਨਾਗਰਿਕਾਂ ਦੀਆਂ ਮੁਸ਼ਕਿਲਾਂ ਨੂੰ ਸੁਣ ਜਲਦ ਨਿਪਟਾਰੇ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਨ੍ਹਾਂ ਕੈਂਪਾਂ ਦੌਰਾਨ ਪੰਜਾਬ ਸਰਕਾਰ ਵੱਲੋਂ ਘਰ-ਘਰ ਜਾ ਕੇ ਦੇਣੀਆਂ ਸ਼ੁਰੂ ਕੀਤੀਆਂ ਗਈਆਂ 43 (ਹੁਣ ਵਧ ਕੇ 45) ਸੇਵਾਵਾਂ ਨਾਲ ਸਬੰਧਤ ਅਰਜ਼ੀਆਂ ਵੀ ਪ੍ਰਾਪਤ ਕੀਤੀਆਂ ਜਾਣਗੀਆਂ ਜੋ ਕਿ 1076 ਨੰਬਰ ’ਤੇ ਕਾਲ ਕਰਕੇ ਬੁੱਕ ਕਰਵਾਈਆਂ ਜਾਂਦੀਆਂ ਹਨ।

ਇਹ ਸੇਵਾਵਾਂ ਕੈਂਪ ’ਚ ਮਿਲਣਗੀਆਂ; ਐਸ.ਡੀ.ਐਮ ਗੁਰਮੰਦਰ ਸਿੰਘ ਨੇ ਦੱਸਿਆ ਕਿ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫੇ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਉਸਾਰੀ ਕਿਰਤੀਆਂ ਸਬੰਧੀ ਲਾਭਪਾਤਰੀ, ਜਨਮ ਸਰਟੀਫਿਕੇਟ ’ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਸ਼ਾਦੀ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਦਸਤਾਵੇਜ਼ਾਂ ਦੇ ਤਸਦੀਕ ਸ਼ੁਦਾ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਆਮ ਜਾਤੀ ਸਰਟੀਫਿਕੇਟ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ ’ਚ ਤਬਦੀਲੀ ਆਦਿ ਸ਼ਾਮਲ ਹਨ।

ਇਹ ਸੇਵਾਵਾਂ ਨਹੀਂ ਮਿਲਣਗੀਆਂ; ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ’ਚ ਕਚਿਹਰੀਆਂ ’ਚ ਬਕਾਇਆ ਪਏ ਕੇਸ, ਸੜਕਾਂ, ਸਕੂਲਾਂ, ਡਿਸਪੈਂਸਰੀਆਂ ਆਦਿ ਦੀ ਅਪਗ੍ਰੇਡੇਸ਼ਨ ਜਾਂ ਉਸਾਰੀ, 5 ਮਰਲਾ ਪਲਾਟ ਸਕੀਮ, ਖੇਤੀਬਾੜੀ ਕਰਜ਼ਾ ਮਾਫ਼ੀ, ਸਕੂਲਾਂ, ਡਿਸਪੈਂਸਰੀਆਂ ’ਚ ਸਰਕਾਰੀ ਕਰਮਚਾਰੀਆਂ ਦੀ ਘਾਟ ਅਤੇ ਉਨ੍ਹਾਂ ਬੁਢਾਪਾ ਪੈਨਸ਼ਨ ਕੇਸਾਂ ਨੂੰ ਨਹੀਂ ਲਿਆ ਜਾਵੇਗਾ, ਜਿਹੜੇ ਲੋਕ ਪੈਨਸ਼ਨ ਲੈਣ ਦੀ ਯੋਗਤਾ ਪੂਰੀ ਨਹੀਂ ਕਰਦੇ। ਇਹਨਾਂ ਕੈਂਪਾਂ ਵਿੱਚ ਸੇਵਾਵਾਂ ਪ੍ਰਾਪਤ ਕਰਨ ਲਈ ਆਧਾਰ ਕਾਰਡ, ਵੋਟਰ ਕਾਰਡ, ਦੋ ਪਾਸਪੋਰਟ ਸਾਈਜ਼ ਫੋਟੋਆਂ ਅਤੇ ਜੇ ਕੋਈ ਸੇਵਾ ਸਕੂਲ ਵਿੱਚ ਪੜ੍ਹਦੇ ਬੱਚਿਆਂ ਲਈ ਹੈ ਤਾਂ ਉਸਦਾ ਜਨਮ ਸਰਟੀਫਿਕੇਟ ਜ਼ਰੂਰੀ ਹੈ।

Scroll to Top