July 7, 2024 4:42 pm
farmers

ਭਲਕੇ ਦਿੱਲੀ ਰਵਾਨਾ ਹੋਣਗੇ ਕਿਸਾਨ, ਕੇਂਦਰ ਸਰਕਾਰ ਦਾ ਪ੍ਰਸਤਾਵ ਠੁਕਰਾਇਆ

ਚੰਡੀਗੜ੍ਹ, 20 ਫਰਵਰੀ 2024: ਸ਼ੰਭੂ ਬਾਰਡਰ ‘ਤੇ ਪ੍ਰਦਰਸ਼ਨ ਕਰ ਰਹੇ ਪੰਜਾਬ ਦੇ ਕਿਸਾਨ (farmers) 21 ਫਰਵਰੀ ਯਾਨੀ ਬੁੱਧਵਾਰ ਨੂੰ ਦਿੱਲੀ ਲਈ ਰਵਾਨਾ ਹੋਣਗੇ। ਕਿਸਾਨਾਂ ਨੇ ਇਹ ਫੈਸਲਾ ਕੇਂਦਰ ਨਾਲ ਬੈਠਕ ਤੋਂ ਬਾਅਦ ਲਿਆ ਹੈ। ਕੇਂਦਰ ਨੇ 5 ਫਸਲਾਂ ਕਪਾਹ, ਮੱਕੀ, ਹੋਰ ਦਾਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੇਣ ਦਾ ਪ੍ਰਸਤਾਵ ਰੱਖਿਆ ਸੀ।

ਸੰਯੁਕਤ ਕਿਸਾਨ ਮੋਰਚੇ ਨੇ (farmers) ਨੇ ਕੇਂਦਰ ਦੇ ਇਸ ਪ੍ਰਸਤਾਵ ਨੂੰ ਠੁਕਰਾ ਦਿੱਤਾ ਹੈ । ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਅਸੀਂ ਕੇਂਦਰ ਦੇ ਪ੍ਰਸਤਾਵ ‘ਤੇ ਮਾਹਰਾਂ ਅਤੇ ਕਿਸਾਨਾਂ ਨਾਲ ਗੱਲ ਕੀਤੀ ਹੈ। ਇਸ ਤੋਂ ਬਾਅਦ ਅਸੀਂ ਇਸ ਨਤੀਜੇ ‘ਤੇ ਪਹੁੰਚੇ ਕਿ ਪ੍ਰਸਤਾਵ ਸਾਡੇ ਹਿੱਤ ‘ਚ ਨਹੀਂ ਹੈ। ਸਾਡੀ ਘੱਟੋ-ਘੱਟ ਸਮਰਥਨ ਮੁੱਲ ‘ਤੇ ਗਾਰੰਟੀ ਕਾਨੂੰਨ ਦੀ ਮੰਗ ਪੂਰੀ ਹੋਣੀ ਚਾਹੀਦੀ ਹੈ।

ਕਿਸਾਨ ਆਗੂ ਡੱਲੇਵਾਲ ਨੇ ਕਿਹਾ ਕਿ ਦੂਜੀ ਗੱਲ ਉਨ੍ਹਾਂ (ਕੇਂਦਰੀ ਮੰਤਰੀਆਂ) ਨੇ ਇਹ ਕਹੀ ਕਿ ਪੂਰੇ ਦੇਸ਼ ਵਿਚ ਘੱਟੋ-ਘੱਟ ਸਮਰਥਨ ਮੁੱਲ (MSP) ‘ਤੇ ਦਾਲਾਂ ਦੀ ਖ਼ਰੀਦ ਯਕੀਨੀ ਬਣਾਉਣ ਲਈ 1.5 ਲੱਖ ਕਰੋੜ ਰੁਪਏ ਖਰਚ ਕਰਨੇ ਪੈਣਗੇ। ਪਰ ਸਾਡੇ ਮਾਹਿਰ ਮੁਤਾਬਕ ਇਹ ਪੂਰੀ ਤਰ੍ਹਾਂ ਨਾਲ ਗਲਤ ਹੈ। ਸਾਡੇ ਮਾਹਿਰਾਂ ਦਾ ਮੰਨਣਾ ਹੈ ਕਿ 1.75 ਲੱਖ ਕਰੋੜ ਰੁਪਏ ਨਾਲ ਪੂਰੇ ਦੇਸ਼ ਦੇ ਕਿਸਾਨਾਂ ਦੀ ਫ਼ਸਲ ਖ਼ਰੀਦੀ ਜਾ ਸਕਦੀ ਹੈ। ਤਾਂ ਫ਼ਿਰ 1.5 ਲੱਖ ਕਰੋੜ ਰੁਪਏ ਖਰਚ ਕੇ ਕੁਝ ਕਿਸਾਨਾਂ ਨੂੰ ਹੀ ਫ਼ਾਇਦਾ ਦੇਣਾ ਗਲਤ ਗੱਲ ਹੈ। ਇਸ ਲਈ ਅਸੀਂ ਇਸ ਪ੍ਰਸਤਾਵ ਨੂੰ ਠੁਕਰਾ ਦਿੱਤਾ ਹੈ। ਕਿਸਾਨ ਅੰਦੋਲਨ ਦੇ ਮੱਦੇਨਜ਼ਰ ਹਰਿਆਣਾ ਦੇ 7 ਜ਼ਿਲ੍ਹਿਆਂ ਵਿੱਚ ਇੰਟਰਨੈੱਟ ‘ਤੇ ਪਾਬੰਦੀ ਲਗਾਉਣ ਦਾ ਫੈਸਲਾ 20 ਫਰਵਰੀ ਤੱਕ ਵਧਾ ਦਿੱਤਾ ਗਿਆ ਹੈ।