ਚੰਡੀਗੜ੍ਹ, 21 ਫਰਵਰੀ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਬੰਗਾਲ ਦੇ ਸਿੱਖ IPS ਅਫਸਰ (Sikh IPS officer) ਨੂੰ ਭਾਜਪਾ ਦੇ ਆਗੂ ਵੱਲੋਂ ਦੇਸ਼ ਵਿਰੋਧੀ ਕਹਿਣਾ ਬਹੁਤ ਹੀ ਨਿੰਦਣਯੋਗ ਹੈ | ਮੁੱਖ ਮੰਤਰੀ ਨੇ ਕਿਹਾ ਕਿ ਸ਼ਾਇਦ ਭਾਜਪਾ ਨੂੰ ਪਤਾ ਨਹੀਂ ਕਿ ਦੇਸ਼ ਨੂੰ ਆਜ਼ਾਦ ਕਰਵਾਉਣ ਅਤੇ ਅੱਜ ਤੱਕ ਆਜ਼ਾਦੀ ਨੂੰ ਕਾਇਮ ਰੱਖਣ ਚ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਦੀਆਂ ਹਨ | ਮੁੱਖ ਮੰਤਰੀ ਨੇ ਕਿਹਾ ਭਾਜਪਾ ਨੂੰ ਪੰਜਾਬੀਆਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ |
ਫਰਵਰੀ 22, 2025 9:59 ਬਾਃ ਦੁਃ