ਚੰਡੀਗੜ੍ਹ 12 ਦਸੰਬਰ 2021: ਜ਼ਿਲ੍ਹਾ ਪੁਲਸ ਅਤੇ ਐਕਸਾਈਜ਼ ਵਿਭਾਗ ਦੀ ਸਾਂਝੀ ਟੀਮ ਉਸ ਸਮੇ ਵੱਡੀ ਕਾਮਯਾਬੀ ਮਿਲੀ ਜਦੋ ਸਾਂਝੀ ਟੀਮ ਨੇ ਵਲੋਂ ਕੀਤੀ ਗਈ ਬਿਆਸ ਦਰਿਆ ਦੇ ਮੰਡ ਇਲਾਕੇ ’ਚ ਛਾਪੇਮਾਰੀ ਦੌਰਾਨ ਲਾਹਣ ਅਤੇ ਨਾਜਾਇਜ਼ ਸ਼ਰਾਬ ਦਾ ਜ਼ਖੀਰਾ ਬਰਾਮਦ ਕੀਤਾ |ਇਸਦੇ ਨਾਲ ਹੀ ਹੋਰ ਸਾਮਾਨ ਬਰਾਮਦ ਕਰਨ ’ਚ ਵੱਡੀ ਸਫਲਤਾ ਮਿਲੀ ਹੈ । ਜ਼ਿਲ੍ਹਾ ਪੁਲਸ ਵਲੋਂ ਬਰਾਮਦ ਕੀਤੇ ਗਏ ਸਾਮਾਨ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐਕਸਾਈਜ਼ ਵਿਭਾਗ ਦੇ ਈ.ਟੀ.ਓ ਨਵਜੋਤ ਭਾਰਤੀ ਤੇ ਐੱਸ.ਐੱਸ.ਪੀ ਹਰਵਿੰਦਰ ਸਿੰਘ ਵਿਰਕ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਅਪਰੇਸ਼ਨ ਰੈੱਡ ਰੋਜ਼ ਤਹਿਤ ਟੀਮ ਵਲੋਂ ਛਾਪੇਮਾਰੀ ਕੀਤੀ ਗਈ।
ਸੂਤਰਾਂ ਦੇ ਹਵਾਲੇ ਤੋਂ ਖਬਰ ਹੈ ਕਿ ਇਸ ਦੌਰਾਨ ਟੀਮ ਨੂੰ 75,500 ML ਨਾਜਾਇਜ਼ ਸ਼ਰਾਬ ਅਤੇ 85 ਹਜ਼ਾਰ ਕਿੱਲੋ ਲਾਹਣ ,10 ਪਲਾਸਟਿਕ ਦੀਆਂ ਤਰਪਾਲਾਂ, 2 ਪਲਾਸਟਿਕ ਕੰਟੇਨਰ, 6 ਲੋਹੇ ਦੇ ਵੱਡੇ ਡਰੰਮਾ, 14 ਪਲਾਸਟਿਕ ਦੇ ਡਰੰਮ, ਇਕ ਚਾਲੂ ਭੱਠੀ ਨੂੰ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਬਰਾਮਦ ਕੀਤੀ ਗਈ ਲਾਹਣ ਅਤੇ ਨਾਜਾਇਜ਼ ਸ਼ਰਾਬ ਨੂੰ ਮੌਕੇ ’ਤੇ ਨਸ਼ਟ ਕਰ ਦਿੱਤਾ ਗਿਆ।