NSA

ਅੰਬਾਲਾ ਪੁਲਿਸ ਨੇ ਕਿਸਾਨ ਆਗੂਆਂ ਤੇ ਕਿਸਾਨਾਂ ‘ਤੇ NSA ਲਗਾਉਣ ਦਾ ਫੈਸਲਾ ਵਾਪਸ ਲਿਆ

ਚੰਡੀਗੜ੍ਹ, 23 ਫਰਵਰੀ 2024: ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਦੀ ਪੁਲਿਸ ਨੇ ਕਿਸਾਨ ਆਗੂਆਂ ਤੇ ਅਧਿਕਾਰੀਆਂ ਖ਼ਿਲਾਫ਼ ਕੌਮੀ ਸੁਰੱਖਿਆ ਐਕਟ (NSA Act) ਤਹਿਤ ਕਾਰਵਾਈ ਕਰਨ ਦਾ ਫ਼ੈਸਲਾ ਵਾਪਸ ਲੈ ਲਿਆ ਹੈ। ਅੰਬਾਲਾ ਪੁਲਿਸ ਦਾ ਕਹਿਣਾ ਹੈ ਕਿ ਉਸਨੇ ਐਨਐਸਏ ਲਗਾਉਣ ਦੇ ਆਪਣੇ ਫੈਸਲੇ ‘ਤੇ ਮੁੜ ਵਿਚਾਰ ਕੀਤਾ ਅਤੇ ਫੈਸਲਾ ਕੀਤਾ ਕਿ ਇਸ ਕਾਨੂੰਨ ਦੀਆਂ ਧਾਰਾਵਾਂ ਕਿਸਾਨ ਆਗੂਆਂ ‘ਤੇ ਨਹੀਂ ਲਗਾਈਆਂ ਜਾਣਗੀਆਂ।

ਅੰਬਾਲਾ ਰੇਂਜ ਪੁਲਿਸ ਦੇ ਆਈਜੀ ਸਿਬਾਸ਼ ਕਬੀਰਾਜ ਨੇ ਕਿਹਾ, “ਅਸੀਂ ਰਾਸ਼ਟਰੀ ਸੁਰੱਖਿਆ ਕਾਨੂੰਨ ਦੇ ਤਹਿਤ ਅੰਬਾਲਾ ਵਿੱਚ ਕਿਸਾਨ ਆਗੂਆਂ ਦੇ ਖ਼ਿਲਾਫ਼ ਕਾਰਵਾਈ ਕਰਨ ਦੇ ਮਾਮਲੇ ‘ਤੇ ਮੁੜ ਵਿਚਾਰ ਕੀਤਾ ਹੈ ਅਤੇ ਇਹ ਫੈਸਲਾ ਕੀਤਾ ਗਿਆ ਹੈ ਕਿ ਇਸ ਕਾਨੂੰਨ ਦੀਆਂ ਧਾਰਾਵਾਂ ਦੇ ਤਹਿਤ ਉਨ੍ਹਾਂ ਦੇ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ।”

“ਹਰਿਆਣਾ ਪੁਲਿਸ ਨੇ ਕਿਸਾਨਾਂ ਅਤੇ ਕਿਸਾਨ ਆਗੂਆਂ ਨੂੰ ਸ਼ਾਂਤੀ ਬਣਾਈ ਰੱਖਣ ਵਿੱਚ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ।” ਇਸ ਤੋਂ ਪਹਿਲਾਂ ਅੰਬਾਲਾ ਪੁਲਿਸ ਨੇ ਕਿਹਾ ਸੀ ਕਿ ਕਿਸਾਨ ਸੰਗਠਨਾਂ ਦੇ ਆਗੂਆਂ ਅਤੇ ਅਧਿਕਾਰੀਆਂ ਖ਼ਿਲਾਫ਼ ਰਾਸ਼ਟਰੀ ਸੁਰੱਖਿਆ ਕਾਨੂੰਨ ਯਾਨੀ NSA ਤਹਿਤ ਕਾਰਵਾਈ ਕੀਤੀ ਜਾ ਰਹੀ ਹੈ।

Image

Scroll to Top