Farmers

ਕਿਸਾਨਾਂ ਨੇ ਕਾਲਾ ਦਿਨ ਮਨਾਉਂਦਿਆਂ ਸਰਕਾਰਾਂ ਖ਼ਿਲਾਫ਼ ਪੁਤਲੇ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ

ਗੁਰਦਾਸਪੁਰ, 23 ਫਰਵਰੀ 2024: ਕਿਸਾਨ ਅੰਦੋਲਨ ਦਾ ਅੱਜ 11ਵਾਂ ਦਿਨ ਹੈ। ਕਿਸਾਨ-ਮਜ਼ਦੂਰ ਮੋਰਚਾ (ਕੇ. ਐੱਮ. ਐੱਮ.) ਅੱਜ ਦਿੱਲੀ ਮਾਰਚ ਬਾਰੇ ਫੈਸਲਾ ਲਵੇਗਾ। 21 ਫਰਵਰੀ ਨੂੰ ਖਨੌਰੀ ਸਰਹੱਦ ‘ਤੇ ਨੌਜਵਾਨ ਸ਼ੁੱਭਕਰਨ ਸਿੰਘ ਦੀ ਮੌਤ ਤੋਂ ਬਾਅਦ ਕਿਸਾਨਾਂ (Farmers) ਨੇ ਦਿੱਲੀ ਮਾਰਚ ਰੋਕ ਦਿੱਤਾ ਸੀ।

ਅੱਜ ਕਿਸਾਨਾਂ (Farmers) ਵੱਲੋਂ ਅੱਜ ਕਾਲਾ ਦਿਨ ਮਨਾਉਂਦੇ ਹੋਏ ਸੰਯੁਕਤ ਕਿਸਾਨ ਮੋਰਚੇ ਨਾਲ ਜੁੜੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਗੁਰਦਾਸਪੁਰ ਦੇ ਬਟਾਲਾ ਸ਼ਹਿਰ ਚ ਇਕ ਰੋਸ ਮਾਰਚ ਕੀਤਾ ਗਿਆ, ਉਥੇ ਹੀ ਕਿਸਾਨ ਅੰਦੋਲਨ ‘ਚ ਜਾਨ ਗੁਆਉਣ ਵਾਲੇ ਨੌਜਵਾਨ ਸ਼ੁੱਭਕਰਨ ਸਿੰਘ ਅਤੇ ਹੋਰ ਕਿਸਾਨਾਂ ਨੂੰ ਸ਼ਰਾਂਦਾਜਲੀ ਦਿੱਤੀ ਗਈ |

ਉਥੇ ਹੀ ਕਿਸਾਨ ਜਥੇਬੰਦੀਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ, ਉਥੇ ਹੀ ਕਿਸਾਨਾਂ ਨੇ ਰੋਸ ਵਜੋਂ ਮੁੱਖ ਮੰਤਰੀ ਹਰਿਆਣਾ ਅਤੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕੇ ਗਏ ਹਨ |

Scroll to Top